Loading Bible Translation
First-time download in progress. This may take a few seconds…
Punjabi Bible Wordproject Bible
45 verses
1ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਾਰਦਾਰਾਂ ਕੋਲ ਆਏ।
2ਅਤੇ ਉਨ੍ਹਾਂ ਨੇ ਓਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਇਹ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।
3ਤਾਂ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਦਿੱਤੀਆਂ।
4ਕਹਾਥੀਆਂ ਦਿਆਂ ਘਰਾਣਿਆਂ ਦਾ ਗੁਣਾ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤ੍ਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾਂ ਸ਼ਹਿਰ ਮਿਲੇ।
5ਬਾਕੀ ਕਹਾਥੀਆਂ ਲਈ ਅਫ਼ਰਾਈਮ ਦੇ ਗੋਤ ਦੇ ਘਰਾਣਿਆ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
6ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰਾਂ ਸ਼ਹਿਰ ਮਿਲੇ।
7ਮਰਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।
8ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
9ਅਤੇ ਉਨ੍ਹਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਏਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਉਂ ਦੱਸੇ ਗਏ।
10ਅਤੇ ਓਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦਿਆਂ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾਂ ਗੁਣਾ ਉਨ੍ਹਾਂ ਦਾ ਹੋਇਆ।
11ਉਪਰੰਤ ਉਨ੍ਹਾਂ ਨੇ ਓਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ ਦੁਆਲੇ ਦੀ ਸ਼ਾਮਲਾਤ ਦਿੱਤੀ।
12ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਨ੍ਹਾਂ ਨੇ ਯਫੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ।
13ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ।
14ਅਤੇ ਯਤਿੱਰ ਉਹ ਦੀ ਸ਼ਾਮਲਾਤ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਤ ਸਣੇ।
15ਅਤੇ ਹੋਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਦਬਿਰ ਉਹ ਦੀ ਸ਼ਾਮਲਾਤ ਸਣੇ।
16ਅਤੇ ਆਇਨ ਉਹਦੀ ਸ਼ਾਮਲਾਤ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਤ ਸਣੇ ਅਰਥਾਤ ਨੌਂ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ।
17ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਤ ਸਣੇ ਅਤੇ ਗਬਾ ਉਹ ਦੀ ਸ਼ਾਮਲਾਤ ਸਣੇ।
18ਅਨਾਥੋਥ ਉਹ ਦੀ ਸ਼ਾਮਲਾਤ ਸਣੇ ਅਤੇ ਅਲਮੋਨ ਉਹ ��ੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
19ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।
20ਕਹਾਥੀਆਂ ਦਿਆਂ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਨ੍ਹਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਈਮ ਦੇ ਗੋਤ ਵਿੱਚੋਂ ਸਨ।
21ਉਨ੍ਹਾਂ ਨੇ ਓਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਤ ਸਣੇ।
22ਅਤੇ ਕਿਬਸੈਮ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਹੋਰੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
23ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇ ਉਹ ਦੀ ਸ਼ਾਮਲਾਤ ਸਣੇ, ਗਿਬਥੋਨ ਉਹ ਦੀ ਸ਼ਾਮਲਾਤ ਸਣੇ,
24ਅੱਯਾਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
25ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਮਾਲਾਤ ਸਣੇ ਅਰਥਾਤ ਦੋ ਸ਼ਹਿਰ।
26ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।
27ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ।
28ਅਤੇ ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਤ ਸਣੇ, ਦਾਬਰਥ ਉਹ ਸ਼ਾਮਲਾਤ ਸਣੇ,
29ਯਰਮੂਥ ਉਹ ਸ਼ਾਮਲਾਤ ਸਣੇ ਅਤੇ ਏਨ ਗੱਨੀਮ ਉਹ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
30ਅਤੇ ਅਸ਼ੇਰ ਗੋਤ ਵਿੱਚੋਂ ਮਿਸ਼ਾਲ ਉਹ ਸ਼ਾਮਲਾਤ ਸਣੇ, ਅਬਦੋਨ ਉਹ ਦੀ ਸ਼ਮਲਾਤ ਸਣੇ,
31ਹਲਕਾਥ ਉਹ ਦੀ ਸ਼ਮਲਾਤ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
32ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ।
33ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਨ੍ਹਾਂ ਦੇ ਅਨੁਸਾਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।
34ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨਆਮ ਉਹ ਦੀ ਸ਼ਾਮਲਾਤ ਸਣੇ, ਕਰਤਾਹ ਉਹ ਸ਼ਾਮਲਾਤ ਸਣੇ,
35ਦਿਮਨਾਹ ਉਹ ਸ਼ਾਮਲਾਤ ਸਣੇ ਅਤੇ ਨਹਲਾਲ ਉਹ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
36ਅਤੇ ਰਊਬੇਨ ਗੋਤ ਵਿੱਚੋਂ ਬਸਰ ਉਹ ਸ਼ਾਮਲਾਤ ਸਣੇ ਅਤੇ ਯਾਹਸਾਹ ਉਹ ਸ਼ਾਮਲਾਤ ਸਣੇ।
37ਕਦੇਮੋਥ ਉਹ ਸ਼ਾਮਲਾਤ ਸਣੇ ਅਤੇ ਮੇਪਅਥ ਉਹ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
38ਅਤੇ ਗਾਦ ਦੇ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਸ਼ਾਮਲਾਤ ਸਣੇ ਅਤੇ ਮਹਨਇਮ ਉਹ ਸ਼ਾਮਲਾਤ ਸਣੇ,
39ਹਸ਼ਬੋਨ ਉਹ ਸ਼ਾਮਲਾਤ ਸਣੇ ਅਤੇ ਯਆਜ਼ੇਰ ਉਹ ਦੀ ਸ਼ਾਮਲਾਤ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ।
40ਏਹ ਸਾਰੇ ਸ਼ਹਿਰ ਮਰਾਰੀਆਂ ਦੇ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ ਅਤੇ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਨ੍ਹਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
41ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ ਵਿੱਚ ਸਨ ਅੱਠਤਾਲੀ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।
42ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਤ ਆਲੇ ਦੁਆਲੇ ਹੁੰਦੀ ਸੀ। ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।
43ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।
44ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ।
45ਉਨ੍ਹਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।