Loading Bible Translation
First-time download in progress. This may take a few seconds…
Punjabi Bible Wordproject Bible
16 verses
1ਐਉਂ ਹੋਇਆ ਜਦ ਯਹੋਵਾਹ ਨੇ ਢੇਰ ਸਾਰੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਵੈਰੀਆਂ ਤੋਂ ਸੁਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
2ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
3ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸਾਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ।
4ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੀਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ।
5ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਓਹਨਾਂ ਨੂੰ ਤੁਹਾਡੇ ਅੱਗੋਂ ਧੱਕ ਦੇਵੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਾਂ ਤੁਸੀਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
6ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜ ਸੱਕੋ।
7ਏਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਓਹਨਾਂ ਦੇ ਦੇਵਤਿਆਂ ਦਾ ਨਾਉਂ ਵੀ ਨਾ ਉਚਰੋ, ਨਾ ਓਹਨਾਂ ਦੀ ਸੌਂਹ ਖਵਾਓ, ਨਾ ਓਹਨਾਂ ਦੀ ਉਪਾਸਨਾ ਕਰੋ ਅਤੇ ਨਾ ਓਹਨਾਂ ਦੇ ਅੱਗੇ ਮੱਥਾ ਟੇਕੋ।
8ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਚਿੰਬੜੇ ਰਹੋ ਜਿਵੇਂ ਅੱਜ ਦੇ ਦਿਨ ਤੀਕ ਤੁਸਾਂ ਕੀਤਾ।
9ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਏਹ ਹੈ ਕਿ ਅੱਜ ਦੇ ਦਿਨ ਤੀਕ ਤੁਹਾਡੇ ਅੱਗੇ ਕੋਈ ਮਨੁੱਖ ਖਲੋ ਨਹੀਂ ਸੱਕਿਆ।
10ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਨਠਾ ਦੇਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
11ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
12ਜੇ ਤੁਸੀਂ ਕਿਸੇ ਤਰਾਂ ਫਿਰ ਜਾਓ ਅਤੇ ਇਹਨਾਂ ਕੌਮਾਂ ਦੇ ਬਕੀਏ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਓਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਓਹਨਾਂ ਦੇ ਵਿੱਚ ਵੜੋ ਅਤੇ ਓਹ ਤੁਹਾਡੇ ਵਿੱਚ ਵੜਨ।
13ਤਾਂ ਤੁਸੀਂ ਜ਼ਰੂਰ ਜਾਣ ਰੱਖੋ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਏਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫੇਰ ਨਹੀਂ ਕੱਢੇਗਾ ਸਗੋਂ ਓਹ ਤੁਹਾਡੇ ਲਈ ਫਾਹੀ ਅਤੇ ਜਾਲ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੀਕ ਏਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।
14ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪ��ੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਭਈ ਏਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਓਹ ਸਾਰੇ ਤੁਹਾਡੇ ਲਈ ਪੂਰੇ ਹੋਏ। ਓਹਨਾਂ ਵਿੱਚੋਂ ਇੱਕ ਬਚਨ ਵੀ ਨਾ ਰਿਹਾ।
15ਤਾਂ ਐਉਂ ਹੋਵੇਗਾ ਕਿ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਓਵੇਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੀਕ ਕਿ ਉਹ ਏਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
16ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਏਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।