Loading Bible Translation
First-time download in progress. This may take a few seconds…
Punjabi Bible Wordproject Bible
26 verses
1ਪਰ ਇਸਰਾਏਲੀਆਂ ਨੇ ਮਣਸੀ ਹੋਈ ਚੀਜ਼ ਵਿਖੇ ਅਪਰਾਧ ਕੀਤਾ ਕਿਉਂ ਜੋ ਜ਼ਰਹ ਦੇ ਪੜਪੋਤੇ ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤ੍ਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਮਣਸੀ ਹੋਈ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਾਇਆ।
2ਤਾਂ ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ–ਆਵਨ ਦੇ ਕੋਲ ਬੈਤ –ਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਘੱਲੇ ਅਤੇ ਓਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦਾ ਖੋਜ ਕੱਢ ਲਿਆਓ।
3ਤਾਂ ਓਹਨਾਂ ਨੇ ਯਹੋਸ਼ੁਆ ਕੋਲ ਮੁੜ ਆਣ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਮਾਰ ਲੈਣ। ਸਾਰਿਆਂ ਲੋਕਾਂ ਨੂੰ ਘੱਲਣ ਦੀ ਖੇਚਲ ਨਾ ਕਰੋ ਕਿਉਂ ਜੋ ਓਹ ਥੋੜੇ ਜੇਹੇ ਹਨ।
4ਸੋ ਲੋਕਾਂ ਵਿੱਚੋਂ ਤਿੰਨ ਕੁ ਹਜ਼ਾਰ ਉੱਧਰ ਉਤਾਹਾਂ ਗਏ ਅਤੇ ਅਈ ਦੇ ਮਨੁੱਖਾਂ ਦੇ ਅੱਗੋਂ ਨੱਠ ਆਏ।
5ਅਤੇ ਅਈ ਵਾਲਿਆਂ ਨੇ ਉਨ੍ਹਾਂ ਵਿੱਚੋਂ ਛੱਤੀਕੇ ਮਨੁੱਖ ਮਾਰ ਮੁਕਾਏ ਅਤੇ ਫਾਟਕ ਦੇ ਅੱਗੋਂ ਲੈ ਕੇ ਸਬਾਰੀਮ ਤੀਕ ਉਨ੍ਹਾਂ ਦੇ ਪਿੱਛੇ ਆਏ ਅਤੇ ਉਨ੍ਹਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢਲ ਗਏ ਅਤੇ ਪਾਣੀਓਂ ਪਾਣੀ ਹੋ ਗਏ।
6ਤਾਂ ਯਹੋਸ਼ੁਆ ਨੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾ ਤੀਕ ਮੂੰਹ ਪਰਨੇ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਨ੍ਹਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।
7ਅਤੇ ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਏਹਨਾਂ ਲੋਕਾਂ ਨੂੰ ਏਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਦੇ ਸਾਡਾ ਸੱਤਿਆ ਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀ ਸੰਤੋਖ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ ।
8ਹੈ ਪ੍ਰਭੂ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਭੁਆਂ ਲਈ ਹੈ?
9ਕਨਾਨੀ ਅਤੇ ਸਾਰੇ ਏਸ ਦੇਸ ਦੇ ਵਸਨੀਕ ਸੁਣਨਗੇ ਅਤੇ ਓਹ ਸਾਨੂੰ ਘੇਰ ਲੈਣਗੇ ਅਤੇ ਓਹ ਸਾਡਾ ਨਾਉਂ ਧਰਤੀ ਉੱਤੋਂ ਮਿਟਾ ਦੇਣਗੇ ਤਾਂ ਤੂੰ ਆਪਣੇ ਵੱਡੇ ਨਾਮ ਲਈ ਕੀ ਕਰੇਂਗਾ।
10ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?
11ਇਸਰਾਏਲ ਨੇ ਪਾਪ ਕੀਤਾ ਹੈ। ਹਾਂ ਉਨ੍ਹਾਂ ਨੇ ਮੇਰੇ ਨੇਮ ਦਾ ਜਿਹ ਦਾ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ। ਹਾਂ, ਉਨ੍ਹਾਂ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ ਅਤੇ ਚੁਰਾ ਲਈਆਂ ਹਨ ਅਤੇ ਧੋਖਾ ਵੀ ਕੀਤਾ ਹੈ ਅਤੇ ਆਪਣੇ ਨਿੱਕ ਸੁੱਕ ਵਿੱਚ ਰਲਾ ਲਈਆਂ ਹਨ।
12ਏਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਖਲੋ ਨਾ ਸੱਕੇ ਸਗੋਂ ਵੈਰੀਆਂ ਦੇ ਅੱਗੋਂ ਪਿੱਠ ਭੁਆਈ ਕਿਉਂ ਜੋ ਓਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ।
13ਉੱਠ ਅਤੇ ਲੋਕਾਂ ਨੂੰ ਪਵਿੱਤ੍ਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਭਲਕੇ ਲਈ ਪਵਿੱਤਰ ਕਰੋ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਮਣਸੀ ਹੋਈ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਖਲੋ ਨਾ ਸੱਕੋਗੇ ਜਦ ��ੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ।
14ਸੋ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਦੇ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਇਉਂ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜੇਗਾ ਆਪਣੀਆਂ ਮੂੰਹੀਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜੇਗਾ ਉਹ ਮਨੁੱਖ ਮਨੁੱਖ ਕਰਕੇ ਨੇੜੇ ਆਵੇ।
15ਅਤੇ ਐਉਂ ਹੋਵੇਗਾ ਕਿ ਜੋ ਮਣਸੀ ਹੋਈ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਰਬੰਸ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਹੈ।
16ਤਾਂ ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆਂ ਤਾਂ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ।
17ਅਤੇ ਯਹੂਦਾਹ ਦੀਆਂ ਮੂੰਹੀਆਂ ਨੂੰ ਨੇੜੇ ਆਂਦਾ ਤਾਂ ਜ਼ਰਾਹੀਆਂ ਦੀ ਮੂੰਹੀਂ ਫੜੀ ਗਈ। ਜ਼ਰਾਹੀ ਦੀ ਮੂੰਹੀਂ ਦੇ ਮਨੁੱਖ ਮਨੁੱਖ ਕਰਕੇ ਨੇੜੇ ਲਿਆਇਆ ਤਾਂ ਜਬਦੀ ਫੜਿਆ ਗਿਆ।
18ਤਾਂ ਉਸ ਦੇ ਘਰਾਣੇ ਦਾ ਮਨੁੱਖ ਮਨੁੱਖ ਕਰਕੇ ਨੇੜੇ ਲਿਆਇਆ ਤਾਂ ਯਹੂਦਾਹ ਦੇ ਗੋਤ ਦਾ ਜ਼ਰਹ ਦਾ ਪੜਪੋਤਾ ਜ਼ਬਦੀ ਦਾ ਪੋਤਾ ਅਤੇ ਕਰਮੀ ਦਾ ਪੁੱਤ੍ਰ ਆਕਾਨ ਫੜਿਆ ਗਿਆ।
19ਤਾਂ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿੰਮਾ ਕਰ ਅਤੇ ਉਸ ਨੂੰ ਵਡਿਆਈ ਦੇਹ ਅਤੇ ਤੂੰ ਹੁਣ ਮੈਨੂੰ ਦੱਸ ਭਈ ਤੈਂ ਕੀ ਕੀਤਾ ਹੈ ਅਤੇ ਮੈਥੋਂ ਲੁਕਾ ਨਾ।
20ਤਾਂ ਆਕਾਨ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਮੈਂ ਸੱਚ ਮੁੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਪਾਪ ਕੀਤਾ ਹੈ ਅਤੇ ਮੈਂ ਐਉਂ ਐਉਂ ਕੀਤਾ ਹੈ।
21ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਡਿੱਠਾ ਅਤੇ ਦੋ ਸੋ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲੋਭ ਆ ਗਿਆ ਅਤੇ ਮੈਂ ਓਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਓਹ ਤੰਬੂ ਦੇ ਵਿਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ।
22ਤਾਂ ਯਹੋਸ਼ੁਆ ਨੇ ਹਲਕਾਰੇ ਘੱਲੇ। ਓਹ ਤੰਬੂ ਵੱਲ ਭੱਜ ਕੇ ਗਏ ਅਤੇ ਵੇਖੋ ਉਹ ਤੰਬੂ ਵਿੱਚ ਦੱਬਿਆ ਹੋਇਆ ਸੀ ਅਤੇ ਚਾਂਦੀ ਉਹ ਦੇ ਹੇਠ ਸੀ।
23ਓਹ ਓਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਓਹਨਾਂ ਨੂੰ ਯਹੋਵਾਹ ਦੇ ਸਨਮੁੱਖ ਰੱਖ ਦਿੱਤਾ।
24ਤਾਂ ਯਹੋਸ਼ੁਆ ਨੂੰ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤ੍ਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤ੍ਰਾਂ ਧੀਆਂ, ਉਹ ਦੇ ਬਲਦ, ਖੋਤੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਖੱਡ ਵਿੱਚ ਉਤਾਹਾਂ ਲੈ ਆਏ।
25ਤਾਂ ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਦੇ ਪਿੱਛੋਂ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।
26ਅਤੇ ਉਨ੍ਹਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ ਤਾਂ ਯਹੋਵਾਹ ਨੇ ਆਪਣੇ ਕ੍ਰੋਧ ਦੀ ਗਰਮੀ ਨੂੰ ਉਨ੍ਹਾਂ ਉੱਤੋਂ ਫੇਰਿਆ। ਏਸ ਲਈ ਉਸ ਥਾਂ ਦਾ ਨਾਉਂ ਅੱਜ ਤੀਕ ਆਕੋਰ ਦੀ ਖੱਡ ਹੈ।