Loading Bible Translation
First-time download in progress. This may take a few seconds…
Punjabi Bible Wordproject Bible
22 verses
1ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।
2ਸਾਡੀ ਧਰਤੀ ਅਜਨਬੀਆਂ ਨੂੰ ਸੌਂਪ ਦਿੱਤੀ ਗਈ ਹੈ। ਸਾਡੇ ਘਰ ਵਿਦੇਸ਼ੀਆਂ ਦੇ ਹਵਾਲੇ ਕਰ ਦਿੱਤੇ ਗਏ ਨੇ।
3ਅਸੀਂ ਯਤੀਮ ਬਣ ਗਏ ਹਾਂ, ਸਾਡਾ ਪਿਤਾ ਨਹੀਂ ਰਿਹਾ! ਸਾਡੀਆਂ ਮਾਵਾਂ ਵਿਧਵਾ ਵਰਗੀਆਂ ਬਣ ਗਈਆਂ ਨੇ।
4ਪੀਣ ਲਈ ਪਾਣੀ ਵੀ ਸਾਨੂੰ ਮੁੱਲ ਲੈਣਾ ਪੈ ਰਿਹਾ। ਬਾਲਣ ਲਈ ਲੱਕੜ ਵੀ ਸਾਨੂੰ ਖਰੀਦਣੀ ਪੈ ਰਹੀ।
5ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕ੍ਕ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ।
6ਅਸੀਂ ਮਿਸਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ। ਅਸੀਂ ਕਾਫੀ ਰੋਟੀ ਪ੍ਰਾਪਤ ਕਰਨ ਲਈ, ਅਸੀਂਰੀਆਂ ਨਾਲ ਵੀ ਇੱਕ ਇਕਰਾਰਨਾਮਾ ਕੀਤਾ ਸੀ।
7ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ।
8ਗੁਲਾਮ ਸਾਡੇ ਸ਼ਾਸ਼ਕ ਬਣ ਗਏ ਹਨ। ਸਾਨੂੰ ਉਨ੍ਹਾਂ ਕੋਲੋਂ ਕੋਈ ਨਹੀਂ ਬਚਾ ਸਕਦਾ।
9ਭੋਜਨ ਲਈ ਅਸੀਂ ਆਪਣੇ ਜੀਵਨ ਖਤਰੇ ਵਿੱਚ ਪਾਉਂਦੇ ਹਾਂ। ਇੱਥੇ, ਮਾਰੂਬਲ ਅੰਦਰ ਤਲਵਾਰਧਾਰੀ ਲੋਕ ਨੇ।
10ਸਾਡੀ ਚਮੜੀ ਭਠ੍ਠੀ ਵਾਂਗ ਭਖਦੀ ਹੈ। ਭੁੱਖ ਕਾਰਣ, ਸਾਨੂੰ ਤੇਜ਼ ਬੁਖਾਰ ਹੈ।
11ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ।
12ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ।
13ਦੁਸ਼ਮਣ ਨੇ ਸਾਡੇ ਜਵਾਨਾਂ ਤੋਂ ਚੱਕੀ ਤੇ ਆਟਾ ਪਿਸਵਾਇਆ। ਸਾਡੇ ਜਵਾਨ ਲੱਕੜਾਂ ਦੇ ਭਾਰ ਹੇਠਾਂ ਡਗਮਗਾਂ ਗਏ।
14ਸਾਡੇ ਜ਼ਾਜਕਾਂ ਹੋਰ ਵਧੇਰੇ ਸ਼ਹਿਰ ਦੇ ਦਰਵਾਜ਼ਿਆਂ ਤੇ ਨਹੀਂ ਬੈਠਦੇ। ਨੌਜਵਾਨ ਹੋਰ ਵਧੇਰੇ ਸੰਗੀਤ ਨਹੀਂ ਬਣਾਉਂਦੇ।
15ਸਾਡੇ ਦਿਲਾਂ ਵਿੱਚ ਹੁਣ ਖੁਸ਼ੀ ਨਹੀਂ ਹੈ ਸਾਡਾ ਨਾਚ ਮਰਿਆ ਓਧਰ ਰੋਣ ਵਿੱਚ ਬਦਲ ਗਿਆ।
16ਸਾਡੇ ਸਿਰ ਤੋਂ ਤਾਜ ਉਤਰ ਗਿਆ ਹੈ ਸਾਡੇ ਵਾਸਤੇ ਬੁਰੀ ਗੱਲਾਂ ਹੋਇਆਂ ਹੈ ਕਿਉਂ ਕਿ ਅਸੀਂ ਪਾਪ ਕੀਤੇ ਸੀ।
17ਇਨ੍ਹਾਂ ਗੱਲਾਂ ਕਰਕੇ ਸਾਡੇ ਦਿਲ ਬਿਮਾਰ ਹੋ ਗਏ ਹਨ ਸਾਡੀ ਅੱਖੀਆਂ ਨੂੰ ਠੀਕ ਤਰ੍ਹਾਂ ਨਾਲ ਦਿਖਦਾ ਨਹੀਂ।
18ਸੀਯੋਨ ਦਾ ਪਹਾੜ ਇੱਕ ਉਜਾੜ ਬਣ ਗਿਆ ਹੈ ਲੂੰਬੜੀਆਂ ਸੀਯੋਨ ਦੇ ਪਹਾੜ ਉੱਤੇ ਨਸ੍ਸਦੀਆਂ ਹਨ।
19ਪਰ ਤੁਸੀਂ, ਯਹੋਵਾਹ ਜੀ ਹਮੇਸ਼ਾ ਲਈ ਰਾਜ ਕਰੋ ਤੁਹਾਡੀ ਰਾਜਿਆਂ ਵਾਲੀ ਕੁਰਸੀ ਹਮੇਸ਼ਾ ਲਈ ਰਹੇਗੀ।
20ਯਹੋਵਾਹ ਜੀ, ਤੁਸੀਂ ਸਾਨੂੰ ਹਮੇਸ਼ਾ ਲਈ ਭੁੱਲ ਗਏ ਹੋ ਤੁਸੀਂ ਸਾਨੂੰ ਬਹੁਤ ਦੇਰ ਤੋਂ ਇਕਲਿਆਂ ਛ੍ਛੱਡ ਦਿੱਤਾ ਹੈ।
21ਯਹੋਵਾਹ ਜੀ, ਸਾਨੂੰ ਆਪਣੇ ਪਾਸ ਵਾਪਸ ਲੈਕੇ ਆਵੋ ਅਸੀਂ ਖੁਸ਼ੀ ਨਾਲ ਤੁਹਾਡੇ ਕੋਲ ਵਾਪਸ ਆ ਜਾਵਾਂਗੇ ਸਾਡੀ ਜ਼ਿੰਦਗੀ ਪਹਿਲਾਂ ਵਰਗੀ ਹੀ ਬਣਾ ਦਿਓ।
22ਤੂੰਁ ਸਾਡੇ ਉੱਤੇ ਬਹੁਤ ਗੁੱਸੇ ਸੀ। ਕੀ ਤੂੰ ਸਾਨੂੰ ਪੂਰੀ ਤਰ੍ਹਾਂ ਨਾਮਂਜ਼ੂਰ ਕਰ ਦਿੱਤਾ ਹੈ।