Loading Bible Translation
First-time download in progress. This may take a few seconds…
Punjabi Bible Wordproject Bible
48 verses
1ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।
2ਅਤੇ ਐਡੀ ਭੀੜ ਉਹ ਦੇ ਕੋਲ ਲੱਗ ਗਈ ਜੋ ਉਹ ਬੇੜੀ ਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ।
3ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਕਿ ਵੇਖੋ ਇੱਕ ਬੀਜਣ ਵਾਲਾ ਬੀਜਣ ਨੂੰ ਨਿੱਕਲਿਆ।
4ਅਤੇ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।
5ਅਤੇ ਕੁਝ ਪਥਰੇਲੀ ਜ਼ਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਰ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ।
6ਪਰ ਜਾਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
7ਅਤੇ ਕੁਝ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਵਧ ਕੇ ਉਹ ਨੂੰ ਦਬਾ ਲਿਆ।
8ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਅਤੇ ਕੁਝ ਤੀਹ ਗੁਣਾ।
9ਜਿਹ ਦੇ ਕੰਨ ਹੋਣ ਸੋ ਸੁਣੇ।
10ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ ?
11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਸੁਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
12ਕਿਉਂਕਿ ਜਿਹਦੇ ਕੋਲ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹਦੇ ਕੋਲ ਨਹੀਂ ਹੈ ਉਸ ਤੋਂ ਜੋ ਕੁਝ ਉਹ ਦੇ ਕੋਲ ਹੈ ਸੋ ਵੀ ਲੈ ਲਿਆ ਜਾਵੇਗਾ।
13ਮੈਂ ਇਸ ਲਈ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ ਕਿ ਓਹ ਵੇਖਦੇ ਹੋਏ ਨਹੀਂ ਵੇਖਦੇ ਅਤੇ ਸੁਣਦੇ ਹੋਏ ਨਹੀਂ ਸੁਣਦੇ ਅਤੇ ਨਹੀਂ ਸਮਝਦੇ।
14ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝਗੋ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,
15ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।
16ਪਰ ਧੰਨ ਤੁਹਾਡੀਆਂ ਅੱਖੀਆਂ ਜੋ ਓਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਓਹ ਸੁਣਦੇ ਹਨ।
17ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
18ਸੋ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।
19ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ।
20ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂ��ਾ ਹੈ।
21ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ।
22ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਂਦਾ ਹੈ।
23ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।
24ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਕਿਹਾ ਭਈ ਸੁਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਹ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ।
25ਪਰ ਜਦ ਲੋਕ ਸੌਂ ਰਹੇ ਸਨ ਤਦ ਉਹ ਦਾ ਵੈਰੀ ਆਇਆ ਅਰ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।
26ਅਰ ਜਦ ਅੰਗੂਰੀ ਨਿੱਕਲੀ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿਸ ਪਈ।
27ਤਾਂ ਘਰ ਦੇ ਮਾਲਕ ਦੇ ਚਾਕਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸਾਂ ਆਪਣੇ ਖੇਤ ਵਿੱਚ ਚੰਗਾ ਬੀ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
28ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਚਾਕਰਾਂ ਨੇ ਉਹ ਨੂੰ ਆਖਿਆ, ਜੇ ਮਰਜੀ ਹੋਵੇ ਤਾਂ ਅਸੀਂ ਜਾ ਕੇ ਉਹ ਨੂੰ ਇਕੱਠਾ ਕਰੀਏ?
29ਪਰ ਉਹ ਨੇ ਕਿਹਾ, ਨਾ, ਮਤੇ ਤੁਸੀਂ ਜੰਗਲੀ ਬੂਟੀ ਨੂੰ ਇਕੱਠਾ ਕਰਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।
30ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨੋ· ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।
31ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈ ਕੇ ਆਪਣੇ ਖੇਤ ਵਿੱਚ ਬੀਜਿਆ।
32ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।
33ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।
34ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ।
35ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।
36ਤਦ ਉਹ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ ਜੋ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਖੋਲ੍ਹ ਕੇ ਸਾਨੂੰ ਦੱਸ।
37ਤਾਂ ਉਸ ਨੇ ਉੱਤਰ ਦਿੱਤਾ ਜਿਹੜਾ ਚੰਗਾ ਬੀ ਬੀਜਦਾ ਹੈ ਉਹ ਮਨੁੱਖ ਦਾ ਪੁੱਤ੍ਰ ਹੈ।
38ਖੇਤ ਜਗਤ ਹੈ ਅਤੇ ਚੰਗਾ ਬੀ ਰਾਜ ਦੇ ਪੁੱਤ੍ਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤ੍ਰ ਹਨ।
39ਅਤੇ ਜਿਸ ਵੈਰੀ ਨੇ ਉਹ ਨੂੰ ਬੀਜਿਆ ਉਹ ਸ਼ਤਾਨ ਹੈ। ਵਾਢੀ ਦਾ ਵੇਲਾ ਜੁਗ ਦਾ ਅੰਤ ਹੈ ਅਰ ਵੱਢਣ ਵਾਲੇ ਦੂਤ ਹਨ।
40ਸੋ ਜਿਸ ਪਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫੂਕੀ ਜਾਂਦੀ ਹੈ ਉਸੇ ਪਰਕਾਰ ਇਸ ਜੁਗ ਦੇ ਅੰਤ ਦੇ ਸਮੇ ਹੋਵੇਗਾ।
41ਮਨੁੱਖ ਦਾ ਪੁੱਤ੍ਰ ਆਪਣਿਆਂ ਦੂਤਾਂ ਨੂੰ ਘੱਲੇਗਾ ਅਤੇ ਓਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਨੂੰ ਅਤੇ ਕੁਕਰਮੀਆਂ ਨੂੰ ਇਕੱਠਿਆਂ ਕਰਨਗੇ।
42ਅਤੇ ਉਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।
43ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਙੁ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
44ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।
45ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੋਤੀਆਂ ਨੂੰ ਲੱਭਦਾ ਫਿਰਦਾ ਸੀ।
46ਜਦ ਉਹ ਨੂੰ ਇੱਕ ਮੋਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।
47ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ। 48 ਸੋ ਜਾਂ ਉਹ ਭਰ ਗਿਆ ਤਾਂ ਲੋਕ ਕੰਢੇ ਉੱਤੇ ਖਿੱਚ ਕੇ ਲੈ ਆਏ ਅਤੇ ਬੈਠ ਕੇ ਖਰੀਆਂ ਨੂੰ ਭਾਂਡਿਆਂ ਵਿੱਚ ਜਮਾ ਕੀਤਾ ਅਤੇ ਨਿਕੰਮੀਆਂ ਨੂੰ ਪਰੇ ਸੁੱਟ ਦਿੱਤਾ। 49 ਸੋ ਜੁਗ ਦੇ ਅੰਤ ਦੇ ਸਮੇ ਅਜਿਹਾ ਹੀ ਹੋਵੇਗਾ। ਦੂਤ ਨਿੱਕਲ ਆਉਣਗੇ ਅਤੇ ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। 50 ਅਰ ਇਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।
51ਕੀ ਤੁਸਾਂ ਇਹ ਸੱਭੋ ਕੁਝ ਸਮਝਿਆ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ। 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਗ੍ਰੰਥੀ ਜਿਹਨੇ ਸੁਰਗ ਦੇ ਰਾਜ ਦੀ ਸਿੱਖਿਆ ਪਾਈ ਹੈ ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਕੱਢਦਾ ਹੈ। 53 ਅਤੇ ਐਉਂ ਹੋਇਆ ਕਿ ਜਾਂ ਯਿਸੂ ਨੇ ਏਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉੱਥੋਂ ਤੁਰ ਪਿਆ। 54 ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੀ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋ ਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰ ਏਹ ਕਰਾਮਾਤਾਂ ਕਿੱਥੋਂ ਮਿਲੀਆਂ? 55 ਭਲਾ, ਇਹ ਤਰਖਾਣ ਦਾ ਪੁੱਤ੍ਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਾਈ ਯਾਕੂਬ ਅਰ ਯੂਸੁਫ਼ ਅਰ ਸ਼ਮਊਨ ਅਰ ਯਹੂਦਾ ਨਹੀਂ ਹਨ? 56 ਅਤੇ ਉਹ ਦੀਆਂ ਸੱਭੇ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ ? 57 ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ। 58 ਅਤੇ ਉਸ ਨੇ ਉਨ੍ਹਾਂ ਦੀ ਬੇਪਰਤੀਤੀ ਦੇ ਕਾਰਨ ਉੱਥੇ ਬਹੁਤ ਕਰਾਮਾਤਾਂ ਨਾ ਕੀਤੀਆਂ।