Loading Bible Translation
First-time download in progress. This may take a few seconds…
Punjabi Bible Wordproject Bible
20 verses
1ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ। ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ।
2ਅਰ ਵੇਖੋ ਇੱਕ ਵੱਡਾ ਭੁਚਾਲ ਆਇਆ ਇਸ ਲਈ ਜੋ ਪ੍ਰਭੁ ਦਾ ਦੂਤ ਅਕਾਸ਼ੋਂ ਉੱਤਰਿਆ ਅਰ ਨੇੜੇ ਆਣ ਕੇ ਉਸ ਪੱਥਰ ਨੂੰ ਰੇੜ੍ਹ ਕੇ ਲਾਂਭੇ ਕਰ ਦਿੱਤਾ ਅਰ ਉਸ ਉੱਤੇ ਬਹਿ ਗਿਆ।
3ਉਹ ਦਾ ਰੂਪ ਬਿਜਲੀ ਵਰਗਾ ਅਰ ਉਹ ਦਾ ਬਸਤ੍ਰ ਬਰਫ਼ ਜਿਹਾ ਚਿੱਟਾ ਸੀ।
4ਅਤੇ ਉਹ ਦੇ ਭੈ ਦੇ ਮਾਰੇ ਰਾਖੇ ਕੰਬ ਉੱਠੇ ਅਤੇ ਮੁਰਦਿਆਂ ਵਾਂਙੁ ਹੋ ਗਏ।
5ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ।
6ਉਹ ਐਥੇ ਹੈ ਨਹੀਂ ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੁ ਪਿਆ ਹੋਇਆ ਸੀ।
7ਅਰ ਛੇਤੀ ਜਾਕੇ ਉਹ ਦੇ ਚੇਲਿਆਂ ਨੂੰ ਆਖੋ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਥੋਂ ਅੱਗੇ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
8ਅਤੇ ਓਹ ਭੈ ਅਤੇ ਵੱਡੀ ਖ਼ੁਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
9ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਰ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆਣ ਕੇ ਉਹ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
10ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।
11ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆਂ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ।
12ਅਤੇ ਓਹ ਬਜੁਰਗਾਂ ਦੇ ਨਾਲ ਇਕੱਠੇ ਹੋਏ ਅਰ ਮਤਾ ਪਕਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ।
13ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ।
14ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੀਕਰ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਨਿਚਿੰਤ ਕਰ ਦਿਆਂਗੇ।
15ਸੋ ਉਨ੍ਹਾਂ ਨੇ ਰੁਪਏ ਲੈਕੇ ਉਸੇ ਤਰਾਂ ਕੀਤਾ ਜਿਸ ਤਰਾਂ ਸਿਖਲਾਏ ਗਏ ਸਨ ਅਤੇ ਇਹ ਗੱਲ ਅੱਜ ਤੀਕ ਯਹੂਦੀਆਂ ਵਿੱਚ ਉਜਾਗਰ ਹੈ।
16ਫੇਰ ਓਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸੂ ਉਨ੍ਹਾਂ ਨਾਲ ਠਹਿਰਾਇਆ ਹੋਇਆ ਸੀ।
17ਅਤੇ ਉਨ੍ਹਾਂ ਉਸ ਨੂੰ ਵੇਖ ਕੇ ਮੱਥਾ ਟੇਕਿਆ ਪਰ ਕਈਆਂ ਨੇ ਭਰਮ ਕੀਤਾ।
18ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ।
19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
20ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।