Loading Bible Translation
First-time download in progress. This may take a few seconds…
Punjabi Bible Wordproject Bible
25 verses
1ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ।
2ਅਤੇ ਜਾਂ ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਿਆ ਤਾਂ ਓੜਕ ਉਹ ਨੂੰ ਭੁੱਖ ਲੱਗੀ।
3ਤਦ ਪਰਤਾਉਣ ਵਾਲੇ ਨੇ ਕੋਲ ਆਣ ਕੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਕਹੁ ਜੋ ਇਹ ਪੱਥਰ ਰੋਟੀਆਂ ਬਣ ਜਾਣ।
4ਪਰ ਉਹ ਨੇ ਉੱਤਰ ਦਿੱਤਾ, ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਵਾਕ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ।
5ਫੇਰ ਸ਼ਤਾਨ ਉਹ ਨੂੰ ਪਵਿੱਤ੍ਰ ਸ਼ਹਿਰ ਵਿੱਚ ਨਾਲ ਲੈ ਗਿਆ ਅਤੇ ਹੈਕਲ ਦੇ ਕਿੰਗਰੇ ਉੱਤੇ ਖੜਾ ਕਰਕੇ ਉਹ ਨੂੰ ਕਿਹਾ,
6ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦਿਹ ਕਿਉਂ ਜੋ ਲਿਖਿਆ ਹੈ ਕਿ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
7ਯਿਸੂ ਨੇ ਉਸ ਨੂੰ ਆਖਿਆ, ਇਹ ਭੀ ਲਿਖਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।
8ਫੇਰ ਸ਼ਤਾਨ ਉਹ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਜਲੌ ਉਹ ਨੂੰ ਵਿਖਾਇਆ।
9ਅਤੇ ਉਹ ਨੂੰ ਕਿਹਾ, ਜੇ ਤੂੰ ਨਿਉਂ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸੱਭੋ ਕੁਝ ਮੈਂ ਤੈਨੂੰ ਦੇ ਦਿਆਂਗਾ।
10ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ ! ਕਿਉਂ ਜੋ ਲਿਖਿਆ ਹੈ ਭਈ ਤੂੰ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ।
11ਤਦ ਸ਼ਤਾਨ ਉਹ ਨੂੰ ਛੱਡ ਗਿਆ ਅਤੇ ਵੇਖੋ ਦੂਤ ਕੋਲ ਆਣ ਕੇ ਉਹ ਦੀ ਟਹਿਲ ਕਰਨ ਲੱਗੇ।
12ਜਾਂ ਉਹ ਨੇ ਸੁਣਿਆ ਕਿ ਯੂਹੰਨਾ ਫੜਿਆ ਗਿਆ ਤਾਂ ਉਹ ਗਲੀਲ ਨੂੰ ਤੁਰ ਪਿਆ।
13ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਜਾ ਰਿਹਾ ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਬੰਨਿਆਂ ਵਿੱਚ ਹੈ।
14ਭਈ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ,
15ਜ਼ਬੂਲੁਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦੀ ਰਾਹ ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ—
16ਜਿਹੜੇ ਲੋਕ ਅਨ੍ਹੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਛਾਇਆ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਕਾਸ਼ ਹੋਇਆ।
17ਉਸੇ ਵੇਲਿਓਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ ਭਈ ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ।
18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਉਹ ਮਾਛੀ ਸਨ।
19ਅਤੇ ਉਨ੍ਹਾਂ ਨੂੰ ਕਿਹਾ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ।
20ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ।
21ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋ�� ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ।
22ਤਾਂ ਓਹ ਝੱਟ ਬੇੜੀ ਨੂੰ ਅਤੇ ਆਪਣੇ ਪਿਉ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ।
23ਯਿਸੂ ਸਾਰੀ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
24ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ।
25ਅਤੇ ਵੱਡੀਆਂ ਭੀੜਾਂ ਗਲੀਲ ਅਤੇ ਦਿਕਾਪੁਲਿਸ ਅਤੇ ਯਰੂਸ਼ਲਮ ਅਤੇ ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਲੱਗ ਪਈਆਂ।