Loading Bible Translation
First-time download in progress. This may take a few seconds…
Punjabi Bible Wordproject Bible
36 verses
1ਯਹੋਵਾਹ ਮੂਸਾ ਨੂੰ ਬੋਲਿਆ,
2ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਓਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।
3ਜਦ ਓਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਇਕੱਠੀ ਹੋ ਜਾਵੇ।
4ਜੇਕਰ ਇੱਕੋ ਹੀ ਫੂਕਣ ਤਾਂ ਪਰਧਾਨ ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ ਤੇਰੇ ਕੋਲ ਇਕੱਠੇ ਹੋ ਜਾਣ।
5ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਚੜ੍ਹਦੇ ਪਾਸੇ ਦੇ ਡੇਹਰੇ ਕੂਚ ਕਰਨ।
6ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦੇ ਡੇਰੇ ਕੂਚ ਕਰਨ। ਐਉਂ ਉਨ੍ਹਾਂ ਦੇ ਕੂਚ ਕਰਨ ਲਈ ਓਹ ਸਾਹ ਖਿੱਚ ਕੇ ਫੂਕਣ।
7ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀ ਫੂਕੋ ਪਰ ਸਾਹ ਖਿੱਚ ਨਾ ਫੂਕੋ।
8ਅਤੇ ਹਾਰੂਨ ਦੇ ਪੁੱਤ੍ਰ ਜਾਜਕ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੀਕ ਤੁਹਾਡੀ ਪੀੜੀਓਂ ਪੀੜੀ ਇੱਕ ਬਿਧੀ ਹੋਵੇ।
9ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
10ਨਾਲੇ ਤੁਸੀ ਆਪਣੇ ਅਨੰਦ ਦੇ ਦਿਨ ਅਤੇ ਆਪਣੇ ਠਹਿਰਾਏ ਹੋਏ ਸਮੇਂ ਉੱਤੇ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਤੁਰ੍ਹੀਆਂ ਨੂੰ ਆਪਣੇ ਹੋਮ ਦੀਆਂ ਭੇਟਾਂ ਉੱਤੇ ਅਤੇ ਆਪਣੀਆਂ ਸੁਖ ਸਾਂਦ ਬਲੀਆਂ ਉੱਤੇ ਫੂਕੋ ਅਤੇ ਓਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਹੋਣ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
11ਐਉਂ ਹੋਇਆ ਕਿ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਹਰੇ ਦੇ ਉੱਤੋਂ ਚੁੱਕਿਆ ਗਿਆ।
12ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਦੀ ਉਜਾੜ ਵਿੱਚ ਟਿਕ ਗਿਆ।
13ਸੋ ਉਨ੍ਹਾਂ ਨੇ ਪਹਿਲਾ ਕੂਚ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀ ਆਇਆ ਸੀ ਕੀਤਾ।
14ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ
15ਯਿੱਸਾਕਾਰ ਦੇ ਗੋਤ ਦਾ ਸੈਨਾ ਪਤੀ ਸੂਆਰ ਦਾ ਪੁੱਤ੍ਰ ਨਥਨਿਏਲ ਸੀ।
16ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾ ਪਤੀ ਹੇਲੋਨ ਦਾ ਪੁੱਤ੍ਰ ਅਲੀਆਬ ਸੀ।
17ਫੇਰ ਡੇਹਰਾ ਲਾਹਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ।
18ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਇਆ ਅਤੇ ਉਨ੍ਹਾਂ ਦਾ ਸੈਨਾ ਪਤੀ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਸੀ।
19ਸ਼ਿਮਓਨ ���ੇ ਗੋਤ ਦਾ ਸੈਨਾ ਪਤੀ ਸੂਰੀਸ਼ੱਦਾਈ ਦਾ ਪੁੱਤ੍ਰ ਸ਼ਲੁਮੀਏਲ ਸੀ।
20ਅਤੇ ਗਾਦ ਦੇ ਗੋਤ ਦਾ ਸੈਨਾਂ ਪਤੀ ਦਊਏਲ ਦਾ ਪੁੱਤ੍ਰ ਅਲਯਾਸਾਫ਼ ਸੀ।
21ਫੇਰ ਕਹਾਥੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੀਕ ਡੇਹਰੇ ਨੂੰ ਖੜਾ ਕਰ ਲਿਆ।
22ਫੇਰ ਇਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਕੂਚ ਹੋਇਆ। ਉਨ੍ਹਾਂ ਦਾ ਸੈਨਾ ਪਤੀ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਸੀ।
23ਮਨੱਸ਼ਹ ਦੇ ਗੋਤ ਦਾ ਸੈਨਾ ਪਤੀ ਪਦਾਹਸੂਰ ਦਾ ਪੁੱਤ੍ਰ ਗਮਲੀਏਲ ਸੀ।
24ਬਿਨਯਾਮੀਨ ਦੇ ਗੋਤ ਦਾ ਸੈਨਾ ਪਤੀ ਗਿਦਓਨੀ ਦਾ ਪੁੱਤ੍ਰ ਅਬੀਦਾਨ ਸੀ।
25ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਜਿਹੜਾ ਸਾਰਿਆਂ ਡੇਰਿਆਂ ਦੇ ਪਛਾੜੀ ਸੀ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਨਾਂ ਦਾ ਸੈਨਾ ਪਤੀ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਸੀ।
26ਅਤੇ ਅਸ਼ੇਰ ਦੇ ਗੋਤ ਦਾ ਸੈਨਾ ਪਤੀ ਆਕਰਾਨ ਦਾ ਪੁੱਤ੍ਰ ਪਗੀਏਲ ਸੀ।
27ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾ ਪਤੀ ਏਨਾਨ ਦਾ ਪੁੱਤ੍ਰ ਅਹੀਰਾ ਸੀ।
28ਏਹ ਇਸਰਾਏਲੀਆਂ ਦੇ ਸਫ਼ਰ ਸਨ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਜਦ ਓਹ ਕੂਚ ਕਰਦੇ ਹੁੰਦੇ ਸਨ।
29ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤ੍ਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਲਈ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।
30ਉਸ ਆਖਿਆ, ਮੈਂ ਨਹੀਂ ਜਾਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਸਾਕਾਂ ਵਿੱਚ ਜਾਵਾਂਗਾ।
31ਤਾਂ ਉਸ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ।
32ਅਤੇ ਐਉਂ ਹੋਵੇਗਾ ਕਿ ਜਦ ਤੂੰ ਸਾਡੇ ਸੰਗ ਚੱਲੇਂ, ਹਾਂ ਐਉਂ ਹੀ ਹੋਵੇਗਾ ਕਿ ਉਹ ਭਲਿਆਈ ਜਿਹੜੀ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਤੇਰੇ ਨਾਲ ਕਰਾਂਗੇ।
33ਫੇਰ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਅਤੇ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ ਅੱਗੇ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਤਾਂ ਜੋ ਉਨ੍ਹਾਂ ਲਈ ਵਿਸਰਾਮ ਦਾ ਥਾਂ ਲੱਭੇ।
34ਦਿਨ ਨੂੰ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ ਜਦ ਓਹ ਡੇਰੇ ਤੋਂ ਕੂਚ ਕਰਦੇ ਸਨ।
35ਤਾਂ ਐਉਂ ਹੋਇਆ ਭਈ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਹੁੰਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖੇਰੂੰ ਖੇਰੂੰ ਹੋ ਜਾਣ ਅਤੇ ਤੈਥੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਨੱਠ ਜਾਣ”।
36ਅਤੇ ਜਦ ਠਹਿਰਦਾ ਸੀ ਤਾਂ ਉਹ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ”।