Loading Bible Translation
First-time download in progress. This may take a few seconds…
Punjabi Bible Wordproject Bible
34 verses
1ਫਿਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ।
2ਕਿ ਇਸਰਾਏਲ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣੇ ਤੰਬੂ ਖੜਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਰ ਆਲੇ ਦੁਆਲੇ ਓਹ ਤੰਬੂ ਲਾਉਣ।
3ਜਿਹੜੇ ਸੂਰਜ ਦੇ ਨਿੱਕਲਣ ਵੱਲ ਚੜ੍ਹਦੇ ਪਾਸੇ ਡੇਰਾ ਲਾਉਣ ਓਹ ਯਹੂਦਾਹ ਦੇ ਡੇਰੇ ਦੇ ਝੰਡੇ ਦੇ ਹੋਣ ਆਪਣੀਆਂ ਸੈਨਾਂ ਅਨੁਸਾਰ ਅਤੇ ਯਹੂਦਾਹ ਦੇ ਲੋਕਾਂ ਦਾ ਪਰਧਾਨ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਹੋਵੇ।
4ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੋ ਸੌ ਸਨ।
5ਅਤੇ ਜਿਹੜੇ ਉਸ ਦੇ ਕੋਲ ਡੇਹਰਾ ਲਾਉਣ ਓਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪਰਧਾਨ ਸੂਆਰ ਦਾ ਪੁੱਤ੍ਰ ਨਥਨਿਏਲ ਹੋਵੇ।
6ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
7ਨਾਲੇ ਜ਼ਬੂਲੁਨ ਦੇ ਗੋਤ ਅਤੇ ਜ਼ਬੂਲੁਨ ਲੋਕਾਂ ਦਾ ਪਰਧਾਨ ਹੇਲੋਨ ਦਾ ਪੁੱਤ੍ਰ ਅਲੀਆਬ ਹੋਵੇ।
8ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
9ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਓਹ ਕੂਚ ਕਰਨ।
10ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਹੋਵੇ।
11ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਛਤਾਲੀ ਹਜ਼ਾਰ ਪੰਜ ਸੌ ਸਨ।
12ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪਰਧਾਨ ਸ਼ੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ ਹੋਵੇ।
13ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਉਣਾਹਟ ਹਜ਼ਾਰ ਤਿੰਨ ਸੌ ਸਨ।
14ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪਰਧਾਨ ਦਊਏਲ ਦਾ ਪੁੱਤ੍ਰ ਅਲਯਾਸ਼ਾਫ਼ ਹੋਵੇ।
15ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
16ਰਊਬੇਨ ਦੇ ਡੇਹਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।
17ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।
18ਅਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਲਹਿੰਦੇ ਪਾਸੇ ਵੱਲ ਹੋਵੇ ਅਤੇ ਅਫ਼ਰਾਈਮ ਦੇ ਲੋਕਾਂ ਦਾ ਪਰਧਾਨ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਹੋਵੇ।
19ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚਾਲੀ ਹਜ਼ਾਰ ਪੰਜ ਸੌ ਸਨ।
20ਫੇਰ ਉਹ ਦੇ ਕੋਲ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪਰਧਾਨ ਪਦਾਹਸੂਰ ਦਾ ਪੁੱਤ੍ਰ ਗਮਲੀਏਲ ਹੋਵੇ।
21ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।
22ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪਰਧਾਨ ਗਿਦਓਨੀ ਦਾ ਪੁੱਤ੍ਰ ਅਬੀਦਾਨ ਹੋਵੇ।
23ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।
24ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਤੀਜੇ ਓਹ ਕੂਚ ਕਰਨ।
25ਦਾਨ ਦੇ ਡੇਰੇ ਦਾ ਝੰਡਾ ਉੱਤਰ ਵੱਲ ਦੇ ਪਾਸੇ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪਰਧਾਨ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਹੋਵੇ।
26ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਟ ਹਜ਼ਾਰ ਸੱਤ ਸੌ ਸਨ।
27ਜਿਹੜੇ ਉਹ ਦੇ ਕੋਲ ਡੇਰਾ ਲਾਉਣ ਓਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾ ਦਾ ਪਰਧਾਨ ਆਕਰਾਨ ਦਾ ਪੁੱਤ੍ਰ ਪਗੀਏਲ ਹੋਵੇ।
28ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।
29ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪਰਧਾਨ ਏਨਾਨ ਦਾ ਪੁੱਤ੍ਰ ਅਹੀਰਾ ਹੋਵੇ।
30ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।
31ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਓਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।
32ਏਹ ਓਹ ਇਸਰਾਏਲੀ ਹਨ ਜਿਹੜੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। ਡੇਰਿਆਂ ਦੇ ਸਾਰੇ ਗਿਣੇ ਹੋਏ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
33ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
34ਇਸਰਾਏਲੀਆਂ ਨੇ ਸਭ ਕੁਝ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਇਉਂ ਓਹ ਆਪਣੇ ਝੰਡਿਆਂ ਕੋਲ ਡੇਰਾ ਲਾਉਂਦੇ ਸਨ ਅਤੇ ਇਉਂ ਓਹ ਕੂਚ ਕਰਦੇ ਸਨ, ਹਰ ਮਨੁੱਖ ਆਪਣਿਆਂ ਕੁਲਾਂ ਨਾਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ।