Loading Bible Translation
First-time download in progress. This may take a few seconds…
Punjabi Bible Wordproject Bible
30 verses
1ਫੇਰ ਬਿਲਆਮ ਨੇ ਬਾਲਕ ਨੂੰ ਆਖਿਆ, ਏਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਏਥੇ ਮੇਰੇ ਲਈ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ।
2ਤਾਂ ਜਿਵੇਂ ਬਿਲਆਮ ਬੋਲਿਆ ਸੀ ਤਿਵੇਂ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ।
3ਤਾਂ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖਲੋ ਜਾਹ ਅਤੇ ਮੈਂ ਜਾਵਾਂਗਾ, ਸ਼ਾਇਤ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਾਂ ਉਹ ਇੱਕ ਨੰਗੇ ਪਰਬਤ ਉੱਤੇ ਗਿਆ।
4ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ ਹੈ।
5ਤਾਂ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਕੋਲ ਮੁੜ ਕੇ ਇਉਂ ਇਉਂ ਬੋਲੀਂ।
6ਤਾਂ ਉਹ ਉਸ ਦੇ ਕੋਲ ਮੁੜ ਆਇਆ ਅਤੇ ਵੇਖੋ, ਓਹ ਆਪਣੇ ਚੜ੍ਹਾਵੇ ਕੋਲ ਖਲੋਤਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਸਰਦਾਰ ਸਨ।
7ਉਸਨੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ!
8ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਧਿੱਕਾਰਾ, ਜਿਹ ਨੂੰ ਯਹੋਵਾਹ ਨੇ ਨਹੀਂ ਧਿੱਕਾਰਿਆ।
9ਚਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਏਹ ਪਰਜਾ ਇੱਕਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਓਹ ਆਪਣੇ ਆਪ ਨੂੰ ਨਹੀਂ ਗਿਣਦੀ।
10ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!
11ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੈਂ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਲਈ ਬਦ ਦੁਆ ਕਰਨ ਲਈ ਲਿਆਂਦਾ ਅਤੇ ਵੇਖ, ਤੈਂ ਉਹ ਨੂੰ ਬਰਕਤ ਹੀ ਬਰਕਤ ਦਿੱਤੀ!
12ਉਸ ਨੇ ਉੱਤ੍ਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾਂ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
13ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਬਦ ਦੁਆ ਦੇਹ।
14ਫੇਰ ਉਹ ਉਸ ਨੂੰ ਸੋਫ਼ੀਮ ਦੀ ਰੱੜ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲਦ ਇੱਕ ਛੱਤ੍ਰਾ ਚੜ੍ਹਾਇਆ।
15ਤਾਂ ਉਸ ਨ��� ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਏਥੇ ਖਲੋ ਜਾਹ ਜਦ ਤੀਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਮੁੜ ਕੇ ਇਉਂ ਇਉਂ ਬੋਲੀਂ।
17ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਵ ਦੇ ਸਰਦਾਰਾਂ ਨਾਲ ਖਲੋਤਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,
18ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤ੍ਰ, ਮੇਰੀਆਂ ਗੱਲਾਂ ਉੱਤੇ ਕੰਨ ਧਰ।
19ਪਰਮੇਸ਼ੁਰ ਇਨਸਾਨ ਨਹੀਂ ਕੇ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ?
20ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਏਸ ਨੂੰ ਮੈਂ ਮੋੜ ਨਹੀਂ ਸੱਕਦਾ।
21ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਡਿੱਠੀ, ਨਾ ਇਸਰਾਏਲ ਵਿੱਚ ਸ਼ਰਾਰਤ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
22ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿੰਨਾ ਉਹ ਦਾ ਬਲ ਹੈ।
23ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਫਾਲ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
24ਏਹ ਪਰਜਾ ਸਿੰਘਣੀ ਵਾਂਙ ਉੱਠੇਗੀ, ਸਿੰਙ ਵਾਂਙ ਆਪਣੇ ਆਪ ਨੂੰ ਖੜਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੀਕ ਸ਼ਿਕਾਰ ਨਾ ਖਾ ਲਵੇ, ਅਤੇ ਪਾੜੇ ਹੋਏ ਦਾ ਲਹੂ ਨਾ ਪੀ ਲਵੇ।
25ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਬਦ ਦੁਆ ਦੇਹ ਅਤੇ ਨਾ ਉਹ ਨੂੰ ਬਰਕਤ ਹੀ ਦੇਹ!
26ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕਿ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਬੋਲੇ ਮੈਨੂੰ ਉਹੀ ਕਰਨਾ ਪੈਂਦਾ ਹੈ?
27ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ , ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ।
28ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਥਲ ਉੱਤੇ ਪਲਮੀ ਹੋਈ ਹੈ।
29ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਏਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਏਥੇ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ।
30ਤਾਂ ਬਾਲਾਕ ਨੇ ਤਿਵੇਂ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਰਾ ਚੜ੍ਹਾਇਆ।