Loading Bible Translation
First-time download in progress. This may take a few seconds…
Punjabi Bible Wordproject Bible
18 verses
1ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗ ਪਏ।
2ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਅੱਗੇ ਮੱਥਾ ਟੇਕਿਆ।
3ਸੋ ਇਸਰਾਏਲ ਪਓਰ ਦੇ ਬਆਲ ਦੇਵ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।
4ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈਕੇ ਯਹੋਵਾਹ ਦੇ ਅੱਗੇ ਧੁੱਪ ਵਿਚ ਟੰਗ ਦੇਹ ਤਾਂ ਜੋ ਯਹੋਵਾਹ ਦੇ ਕ੍ਰੋਧ ਦਾ ਤੱਤ ਇਸਰਾਏਲ ਤੋਂ ਟਲ ਜਾਵੇ।
5ਤਾਂ ਮੂਸਾ ਨੇ ਇਸਰਾਏਲ ਦੇ ਨਿਆਉਂਕਾਰਾਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ।
6ਤਾਂ ਵੇਖੋ, ਇੱਕ ਇਸਰਾਏਲੀ ਮਨੁੱਖ ਆਇਆ ਅਤੇ ਆਪਣੇ ਭਰਾਵਾਂ ਲਈ ਇੱਕ ਮਿਦਯਾਨਣ ਨੂੰ ਮੂਸਾ ਦੇ ਵੇਖਦਿਆਂ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਤੇ ਜਦ ਓਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਰੋ ਰਹੇ ਸਨ ਲੈ ਆਇਆ।
7ਜਾਂ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
8ਅਤੇ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਮਨੁੱਖ ਅਤੇ ਉਸ ਤੀਵੀਂ ਦੇ ਢਿੱਡ ਨੂੰ ਵਿੰਨ੍ਹ ਸੁੱਟਿਆ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
9ਜਿਹੜੇ ਉਸ ਬਵਾ ਨਾਲ ਮਰੇ ਓਹ ਚੌਵੀ ਹਜ਼ਾਰ ਸਨ।
10ਫੇਰ ਯਹੋਵਾਹ ਮੂਸਾ ਨੂੰ ਬੋਲਿਆ,
11ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫ਼ਿਨਾਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਓਹ ਉਨ੍ਹਾਂ ਵਿੱਚ ਮੇਰੀ ਅਣਖ ਨਾਲ ਅਣਖੀ ਹੋਇਆ ਤਾਂ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਨਾਲ ਅੰਤ ਨਹੀਂ ਕੀਤਾ।
12ਏਸ ਲਈ ਆਖ, ਕਿ ਵੇਖ, ਮੈਂ ਉਹ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।
13ਅਤੇ ਉਹ ਉਸ ਲਈ ਅਤੇ ਉਸ ਦੇ ਪਿੱਛੋਂ ਉਸ ਦੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ।
14ਉਸ ਇਸਰਾਏਲੀ ਮਨੁੱਖ ਦਾ ਨਾਉਂ ਜ਼ਿਮਰੀ ਸੀ ਜੋ ਮਿਦਯਾਨੀ ਤੀਵੀਂ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਘਰਾਣੇ ਦਾ ਪਰਧਾਨ ਸਾਲੂ ਦਾ ਪੁੱਤ੍ਰ ਸੀ।
15ਅਤੇ ਉਸ ਮਿਦਯਾਨੀ ਤੀਵੀਂ ਦਾ ਨਾਉਂ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਘਰਾਣੇ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।
16ਉਪਰੰਤ ਯਹੋਵਾਹ ਮੂਸਾ ਨੂੰ ਬੋਲਿਆ,
17ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਮਾਰੋ।
18ਕਿਉਂ ਜੋ ਓਹ ਤੁਹਾਨੂੰ ਆਪਣਿਆਂ ਛਲਾਂ ਨਾਲ ਸਤਾਉਂਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੇ ਤੁਹਾਨੂੰ ਛਲਿਆ ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍��ਾਂ ਦੀ ਭੈਣ ਮਿਦਯਾਨ ਪਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।