Loading Bible Translation
First-time download in progress. This may take a few seconds…
Punjabi Bible Wordproject Bible
27 verses
1ਯਹੋਵਾਹ ਮੂਸਾ ਨੂੰ ਬੋਲਿਆ।
2ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਯਾ ਇਸਤ੍ਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
3ਤਾਂ ਮਧ ਤੋਂ ਅਰ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ ਨਾ ਤਾਂ ਦਾਖ ਰਸ ਦਾ ਸਿਰਕਾ ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖ ਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਯਾ ਤਾਜ਼ਾ ਖਾਵੇ।
4ਉਹ ਦੇ ਅੱਡ ਹੋਣ ਦੇ ਸਾਰੇ ਦਿਨ ਉਹ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ ਬੀ ਤੋਂ ਲੈਕੇ ਛਿੱਲ ਤੀਕ।
5ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੀਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤ੍ਰ ਰਹੇ ਅਤੇ ਆਪਣੇ ਸਿਰ ਦੇ ਬਾਲਾਂ ਦੀਆਂ ਲਟਾਂ ਵਧਣ ਦੇਵੇ।
6ਉਸ ਦੇ ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਉਹ ਕਿਸੇ ਲੋਥ ਉੱਤੇ ਨਾ ਜਾਵੇ।
7ਉਹ ਆਪਣੇ ਪਿਤਾ, ਮਾਤਾ, ਭਰਾ ਯਾ ਭੈਣ ਲਈ ਜਦ ਓਹ ਮਰ ਜਾਣ ਭਿੱਟਿਆ ਨਾ ਜਾਵੇ ਕਿਉਂ ਜੋ ਉਸ ਦੇ ਪਰਮੇਸ਼ਰ ਲਈ ਅੱਡ ਹੋਣ ਦੀ ਜੁੰਮੇਵਾਰੀ ਉਸ ਦੇ ਸਿਰ ਉੱਤੇ ਹੈ।
8ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤ੍ਰ ਹਨ।
9ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਿਰ ਭਿੱਟਿਆ ਗਿਆ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
10ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਦੋ ਘੁੱਗੀਆਂ ਯਾ ਦੋ ਕਬੂਤਰ ਦੇ ਬੱਚੇ ਲਿਆਵੇ।
11ਤਾਂ ਜਾਜਕ ਇੱਕ ਨੂੰ ਪਾਪ ਦੀ ਬਲੀ ਅਰ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਉਂ ਉਹ ਦੇ ਲਈ ਪਰਾਚਿਤ ਕਰੇ ਕਿਉਂ ਜੋ ਉਸ ਨੇ ਉਸ ਲੋਥ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿਤ੍ਰ ਕਰੇ।
12ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਵਰਹੇ ਦਾ ਲੇਲਾ ਅਪਰਾਧ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਅਕਾਰਥ ਗਏ ਕਿਉਂ ਜੋ ਉਹ ਆਪਣੇ ਅੱਡ ਹੋਣ ਵਿੱਚ ਭਿੱਟਿਆ ਗਿਆ।
13ਏਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜੇ ਕੋਲ ਲਿਆਂਦਾ ਜਾਵੇ।
14ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਵਰਹੇ ਦਾ ਬੱਜ ਤੋਂ ਰਹਿਤ ਲੇਲਾ ਹੋਮ ਦੀ ਬਲੀ ਲਈ ਅਤੇ ਇੱਕ ਵਰਹੇ ਦੀ ਬੱਜ ਤੋਂ ਰਹਿਤ ਲੇਲੀ ਪਾਪ ਦੀ ਬਲੀ ਲਈ ਇੱਕ ਬੱਜ ਤੋਂ ਰਹਿਤ ਛੱਤ੍ਰਾ ਸੁੱਖ ਸਾਂਦ ਦੀ ਬਲੀ ਲਈ ਲਿਆਵੇ।
15ਨਾਲੇ ਪਤੀਰੀਆਂ ਰੋਟੀਆਂ ਦਾ ਛਾਬਾ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।
16ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪ��ਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।
17ਅਤੇ ਉਸ ਛੱਤ੍ਰੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਣੇ ਸੁਖ ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਵੀ ਚੜ੍ਹਾਵੇ।
18ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਬਾਲ ਅੱਗ ਉੱਤੇ ਸੁੱਟੇ ਜਿਹੜੀ ਸੁੱਖ ਸਾਂਦ ਦੀ ਬਲੀ ਹੇਠ ਹੈ।
19ਫੇਰ ਜਾਜਕ ਉਸ ਛੱਤ੍ਰੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰਾ ਫੁਲਕਾ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।
20ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਏਹ ਹਿਲਾਇਆ ਹੋਇਆ ਸੀਨਾ ਅਰ ਚੁੱਕੀ ਹੋਈ ਰਾਣ ਜਾਜਕ ਲਈ ਪਵਿੱਤ੍ਰ ਹੈ ਤਾਂ ਫੇਰ ਉਹ ਨਜ਼ੀਰ ਮੱਧ ਪੀ ਸਕੇਗਾ
21ਏਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਓਵੇਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।
22ਫੇਰ ਯਹੋਵਾਹ ਮੂਸਾ ਨੂੰ ਬੋਲਿਆ,
23ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਬੋਲ ਕਿ ਤੁਸੀਂ ਇਉਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,।
24“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
25ਯਹੋਵਾਹ ਆਪਣੇ ਮੁਖੜੇ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
26ਯਹੋਵਾਹ ਆਪਣਾ ਮੁਖੜਾ ਤੇਰੀ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”
27ਇਉਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।