Loading Bible Translation
First-time download in progress. This may take a few seconds…
Punjabi Bible Wordproject Bible
26 verses
1ਯਹੋਵਾਹ ਮੂਸਾ ਨੂੰ ਬੋਲਿਆ,।
2ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਓਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।
3ਤਾਂ ਹਾਰੂਨ ਨੇ ਤਿਵੇਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
4ਏਹ ਸ਼ਮਾਦਾਨ ਦੀ ਬਣਾਉਟ ਸੀ,—ਉਹ ਘੜੇ ਹੋਏ ਸੋਨੇ ਦੇ ਡੰਡੇ ਤੋਂ ਫੁੱਲਾਂ ਤੀਕ ਘੜ ਕੇ ਬਣਾਇਆ ਹੋਇਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਤਿਵੇਂ ਉਸ ਨੇ ਸ਼ਮਾਦਾਨ ਨੂੰ ਬਣਾਇਆ।
5ਫੇਰ ਯਹੋਵਾਹ ਮੂਸਾ ਨੂੰ ਬੋਲਿਆ,
6ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤ੍ਰ ਕਰ।
7ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰਨ ਲਈ ਇਉਂ ਕਰੀ ਭਈ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇਹ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇਹ ਅਤੇ ਓਹ ਆਪਣੇ ਬਸਤਰ ਧੋਣ, ਇਉਂ ਉਹ ਸਾਫ਼ ਹੋਣ।
8ਫੇਰ ਓਹ ਇੱਕ ਵਹਿੜਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ ਮਹੀਨ ਮੈਦਾ ਤੇਲ ਨਾਲ ਮੱਸਿਆ ਹੋਇਆ ਅਤੇ ਤੂੰ ਦੂਜਾ ਵਹਿੜਾ ਪਾਪ ਦੀ ਬਲੀ ਲਈ ਲਵੀਂ।
9ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ ਨਾਲੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇੱਕਠਾ ਕਰੀਂ।
10ਅਤੇ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਤਾਂ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।
11ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਓਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।
12ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਦੀ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪਰਾਸਚਿਤ ਹੋਵੇ।
13ਤਾਂ ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅੱਗੇ ਖੜਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।
14ਇਉਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ ਸੋ ਓਹ ਲੇਵੀ ਮੇਰੇ ਹੋਣਗੇ।
15ਅਤੇ ਏਸ ਦੇ ਮਗਰੋਂ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਉਂ ਉਨ੍ਹਾਂ ਨੂੰ ਸਾਫ਼ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
16ਕਿਉਂ ਜੋ ਏਹ ਇਸਰਾਏਲੀਆਂ ਵਿੱਚੋਂ ਉੱਕੇ ਹੀ ਸਾਰੇ ਕੁੱਖ ਖੋਲ੍ਹ੍ਣ ਵਾਲਿਆਂ ਦੇ ਥਾਂ ਅਰਥਾਤ ਇਸਰਏਲੀਆਂ ਦੇ ਪਲੋਠਿਆਂ ਦੇ ਥਾਂ ਮੈਨੂੰ ਦਿੱਤੇ ਗਏ ਹਨ, ਮੈਂ ਉਨ੍ਹਾਂ ਨੂੰ ਆਪਣੇ ਲਈ ਲਿਆ ਹੈ।
17ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਲੋਠੇ ਮੇਰੇ ਹਨ, ਕੀ ਆਦਮੀ ਦਾ ਕੀ ਡੰਗਰ ਦਾ। ਜਿਸ ਦਿਨ ਤੋਂ ਮਿਸਰ ਦੇਸ ਦਿਆਂ ਸਾਰਿਆਂ ਪਲੋਠਿਆਂ ਨੂੰ ਮਾਰਿਆਂ ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤ੍ਰ ਕੀਤਾ।
18ਇਉਂ ਮੈ ਲੇਵੀਆਂ ਨੂੰ ਇਸਰਾਏਲੀਆਂ ਦੇ ਸ���ਰੇ ਪਲੋਠਿਆਂ ਦੇ ਥਾਂ ਲਿਆ ਹੈ।
19ਮੈਂ ਹਾਰੂਨ ਅਰ ਉਸ ਦੇ ਪੁੱਤ੍ਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ। ਓਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ ਨਾਲੇ ਇਸਰਾਏਲੀਆਂ ਲਈ ਪਰਾਸਚਿਤ ਕਰਨ ਤਾਂ ਜੋ ਕੋਈ ਬਵਾ ਇਸਰਾਏਲੀਆਂ ਵਿੱਚ ਜਦ ਇਸਰਾਏਲੀ ਪਵਿੱਤ੍ਰ ਅਸਥਾਨ ਦੇ ਨੇੜੇ ਆਉਣ ਨਾ ਪਵੇ।
20ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਏਵੇਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਇਸਰਾਏਲੀਆਂ ਨੇ ਉਨ੍ਹਾਂ ਦੇ ਨਾਲ ਕੀਤਾ।
21ਤਾਂ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ ਅਤੇ ਆਪਣੇ ਬਸਤ੍ਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤ੍ਰਤਾਈ ਲਈ ਪਰਾਸਚਿਤ ਕੀਤਾ।
22ਏਸ ਦੇ ਮਗਰੋਂ ਓਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਵੜੇ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਹੀ ਓਹਨਾਂ ਨੇ ਉਨ੍ਹਾਂ ਨਾਲ ਕੀਤਾ।
23ਯਹੋਵਾਹ ਮੂਸਾ ਨੂੰ ਬੋਲਿਆ,
24ਲੇਵੀਆਂ ਲਈ ਏਹ ਹੈ ਕਿ ਪੰਝੀਆਂ ਵਰਿਹਾਂ ਤੋਂ ਉੱਪਰ ਓਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਨੂੰ ਲੱਗੇ ਰਹਿਣ।
25ਅਤੇ ਪੰਜਾਹ ਵਰਿਹਾਂ ਤੋਂ ਓਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਓਹ ਹੋਰ ਸੇਵਾ ਦਾ ਕੰਮ ਨਾ ਕਰਨ।
26ਪਰ ਓਹ ਆਪਣੇ ਭਰਾਵਾਂ ਦੀ ਸੇਵਾ ਮੰਡਲੀ ਦੇ ਤੰਬੂ ਵਿੱਚ ਇਉਂ ਕਰਨ ਭਈ ਓਹ ਆਪਣੀਆਂ ਜੁੰਮੇਵਾਰੀਆਂ ਪੂਰੀਆਂ ਕਰਨ ਪਰ ਓਹ ਆਪ ਸੇਵਾ ਦਾ ਕੰਮ ਨਾ ਕਰਨ। ਇਉਂ ਲੇਵੀਆਂ ਦੀਆਂ ਜੁੰਮੇਵਾਰੀਆਂ ਨੂੰ ਠਹਿਰਾਵੀ।