Loading Bible Translation
First-time download in progress. This may take a few seconds…
Punjabi Bible Wordproject Bible
30 verses
1ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ
2ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਭਈ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
3ਧੜੇ ਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
4ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
5ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ
6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ
8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈ ਸਗੋਂ ਸਲੀਬ ਦੀ ਮੌਤ ਤਾਈ ਆਗਿਆਕਾਰ ਬਣਿਆ।
9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।
10ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲਿਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ
11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ!
12ਇਸ ਲਈ, ਹੇ ਮਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ।
13ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।
14ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ।
15ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ
16ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ।
17ਪਰ ਭਾਵੇਂ ਮੈਂ ਤੁਹਾਡੀ ਨਿਹਚਾ ਦੇ ਬਲੀਦਾਨ ਅਤੇ ਸੇਵਕਾਈ ਉੱਤੇ ਵਹਾਇਆ ਜਾਂਦਾ ਹਾਂ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਨੂੰ ਸਭਨਾਂ ਨੂੰ ਵਧਾਈਆਂ ਦਿੰਦਾ ਹਾਂ।
18ਇਸੇ ਤਰ੍ਹਾਂ ਤੁਸੀਂ ਭੀ ਅਨੰਦ ਕਰੋ ਅਤੇ ਮੈਨੂੰ ਵਧਾਈਆਂ ਦਿਓ।
19ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ।
20ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।
21ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।
22ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤ੍ਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਇੰਜੀਲੀ ਸੇਵਾ ਕੀਤੀ।
23ਸੋ ਮੈਨੂੰ ਆਸ ਹੈ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ।
24ਪਰ ਮੈਨੂੰ ਪ੍ਰਭੁ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾ���ਗਾ।
25ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰੇ ਨਾਲ ਦਾ ਕੰਮ ਕਰਨ ਵਾਲਾ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜਰੂਰੀ ਜਾਣਿਆ।
26ਇਸ ਲਈ ਜੋ ਉਹ ਤੁਸਾਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸਾਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
27ਅਤੇ ਉਹ ਤਾਂ ਸੱਚੀਂ ਮੁੱਚੀਂ ਮਾਂਦਾ ਸੀ ਸਗੋਂ ਮਰਨਊ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਨਿਰੇ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸ਼ੋਕ ਤੋਂ ਸ਼ੋਕ ਪਵੇ।
28ਇਸ ਲਈ ਮੈ ਹੋਰ ਵੀ ਜਤਨ ਕਰ ਕੇ ਉਹ ਨੂੰ ਘੱਲਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸ਼ੋਕ ਘੱਟ ਜਾਵੇ।
29ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ।
30ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੇ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।