Loading Bible Translation
First-time download in progress. This may take a few seconds…
Punjabi Bible Wordproject Bible
28 verses
1ਜੋ ਸੁਧਾਰ ਨਾਲ ਪ੍ਰੀਤ ਰੱਖਦਾ ਹੈ, ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜ ਨੂੰ ਬੁਰਾ ਜਾਣਦਾ ਹੈ ਉਹ ਪਸੂ ਵਰਗਾ ਹੈ।
2ਭਲੇ ਮਾਨਸ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
3ਖੋਟ ਨਾਲ ਕੋਈ ਮਨੁੱਖ ਅਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
4ਪਤਵੰਤੀ ਪਤਨੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀਆਂ ਹੱਡੀਆਂ ਦਾ ਸਾੜਾ ਹੈ।
5ਧਰਮੀਆਂ ਦੀਆਂ ਚਿਤਮਣੀਆਂ ਤਾਂ ਨਿਆਉਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੇ ਮਤੇ ਛਲ ਹੁੰਦੇ ਹਨ।
6ਦੁਸ਼ਟਾਂ ਦੀਆਂ ਗੱਲਾਂ ਖ਼ੂਨ ਦੇ ਘਾਤ ਦੀਆਂ ਹਨ, ਪਰ ਸਚਿਆਰਾਂ ਦੇ ਮੂੰਹ ਓਹਨਾਂ ਨੂੰ ਛੁਡਾ ਲੈਂਦੇ ਹਨ।
7ਦੁਸ਼ਟ ਉਲਟਾਏ ਜਾਂਦੇ ਅਤੇ ਓਹ ਹੁੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਖੜਾ ਰਹੇਗਾ।
8ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ।
9ਪਤਹੀਣ ਜਿਹ ਦੇ ਕੋਲ ਟਹਿਲੂਆ ਹੈ, ਉਸ ਨਾਲੋਂ ਚੰਗਾ ਹੈ ਜੋ ਵਡਿਆਈ ਮਾਰਦਾ ਪਰ ਰੋਟੀਓਂ ਵੀ ਤੰਗ ਹੈ।
10ਧਰਮੀ ਆਪਣੇ ਪਸੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟਾਂ ਦਾ ਰਹਮ ਨਿਰਦਈ ਹੀ ਹੈ।
11ਜਿਹੜਾ ਆਪਣੀ ਭੋਂ ਨੂੰ ਦੱਬ ਕੇ ਵਾਹੇਗ਼ਾ ਉਹ ਰੱਜ ਕੇ ਖਾਏਗਾ, ਤੇ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12ਦੁਸ਼ਟ ਬੁਰਿਆਰਾਂ ਦੇ ਜਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13ਬੁਰਿਆਰ ਆਪਣੇ ਬੁੱਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ, ਅਤੇ ਜੇਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ।
15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16ਮੂਰਖ ਦੀ ਖੱਚ ਝੱਟ ਪਰਗਟ ਹੋ ਜਾਂਦੀ ਹੈ, ਪਰ ਸਿਆਣਾ ਅਪਜਸ ਨੂੰ ਛਿਪਾ ਲੈਂਦਾ ਹੈ।
17ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ।
18ਬੇਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਙੁ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।
19ਸੱਚੇ ਬੁੱਲ੍ਹ ਸਦਾ ਤਾਈਂ ਰਹਿਣਗੇ, ਪਰ ਝੂਠੀ ਜੀਭ ਛਿਨ ਮਾਤ੍ਰ ਦੀ ਹੈ।
20ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਤੀ ਦੇ ਸਲਾਹੂਆਂ ਲਈ ਅਨੰਦ ਹੁੰਦਾ ਹੈ।
21ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
22ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ।
23ਸਿਆਣਾ ਆਦਮੀ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪਰਚਾਰ ਕਰਦਾ ਹੈ।
24ਉੱਦਮੀ ਦਾ ਹੱਥ ਹਾਕਮੀ ਕਰੇਗਾ, ਪਰ ਆਲਸੀ ਕਰ ਦੇਣ ਵਾਲਾ ਬਣੇਗਾ।
25ਮਨੁੱਖ ਦੇ ਦਿਲ ਵਿੱਚ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26ਧਰਮੀ ਆਪਣੇ ਗੁਆਂਢੀ ਨੂੰ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭੁਲਾ ਦਿੰਦੀ ਹੈ।
27ਆਲਸੀ ਮਨੁੱਖ ਸ਼ਿਕਾਰ ਕਰ ਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਆਦਮੀ ਦਾ ਅਨਮੋਲ ਪਦਾਰਥ ਉੱਦਮੀ ਲਈ ਹੈ।
28ਧਰਮ ਦੇ ਰਾਹ ਵਿੱਚ ਜੀਉਣ ਹੈ, ਅਤੇ ਉਹ ਦੇ ਪਹੇ ਵਿੱਚ ਮੂਲੋਂ ਮੌਤ ਨਹੀਂ।