Loading Bible Translation
First-time download in progress. This may take a few seconds…
Punjabi Bible Wordproject Bible
35 verses
1ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ।
2ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ।
3ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ।
4ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ।
5ਮਾਤਬਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
6ਮਖੌਲੀਆ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7ਮੂਰਖ ਤੋਂ ਲਾਂਭੇ ਹੋ ਜਾਹ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
8ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖਾਂ ਦੀ ਮੂਰਖਤਾਈ ਛਲ ਹੀ ਹੈ।
9ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ।
11ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਲਾਭਵੰਤ ਹੋਵੇਗਾ।
12ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।
13ਹਾਸੇ ਵਿੱਚ ਵੀ ਚਿੱਤ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਸੋਗ ਹੁੰਦਾ ਹੈ।
14ਮਨਮੁੱਖ ਆਪਣੀ ਚਾਲ ਦਾ, ਅਤੇ ਸਰਮੁਖ ਆਪਣੀ ਕੀਤੀ ਦਾ ਫਲ ਭੋਗੇਗਾ।
15ਭੋਲਾ ਹਰੇਕ ਗੱਲ ਨੂੰ ਸੱਤ ਮੰਨਦਾ ਹੈ, ਪਰ ਸਿਆਣਾ ਵੇਖ ਭਾਲ ਕੇ ਚੱਲਦਾ ਹੈ।
16ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
17ਜਿਹੜਾ ਛੇਤੀ ਗੁੱਸੇ ਹੋ ਜਾਂਦਾ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
18ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ।
20ਕੰਗਾਲ ਆਪਣੇ ਗੁਆਂਢੀ ਲਈ ਵੀ ਘਿਣਾਉਣਾ ਹੈ, ਪਰ ਧੰਨਵਾਨ ਦੇ ਪ੍ਰੇਮੀ ਢੇਰ ਸਾਰੇ ਹੁੰਦੇ ਹਨ।
21ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
22ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਓਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਤੇ ਸਚਿਆਈ ਹੁੰਦੀ ਹੈ।
23ਮਿਹਨਤ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦ��� ਹੈ।
24ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ।
25ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ।
26ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਪਨਾਹ ਦਾ ਥਾਂ ਹੈ।
27ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
28ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
29ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ।
30ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦਾ ਸਾੜ ਹੈ।
31ਜਿਹੜਾ ਗਰੀਬ ਉੱਤੇ ਅਨ੍ਹੇਰ ਕਰਦਾ ਹੈ ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
32ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ।
33ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪਰਗਟ ਹੋ ਜਾਂਦਾ ਹੈ।
34ਧਰਮ ਕੌਮ ਦੀ ਉੱਨਤੀ ਕਰਦਾ ਹੈ, ਪਰ ਪਾਪ ਉੱਮਤਾਂ ਲਈ ਮੂੰਹ ਕਾਲਾ ਹੈ।
35ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।