Loading Bible Translation
First-time download in progress. This may take a few seconds…
Punjabi Bible Wordproject Bible
24 verses
1ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ ਇੱਛਿਆ ਭਾਲਦਾ ਹੈ, ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ।
2ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ।
3ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਆਦਰੀ ਦੇ ਨਾਲ ਲਾਜ ਆਉਂਦੀ ਹੈ।
4ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
5ਦੁਸ਼ਟਾਂ ਦੀ ਰਈ ਕਰਨੀ ਚੰਗੀ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ, ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ।
7ਮੂਰਖ ਦਾ ਮੂੰਹ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11ਧਨਵਾਨ ਦੀ ਮਾਯਾ ਉਹ ਦੇ ਲੇਖੇ ਪੱਕਾ ਨਗਰ ਅਤੇ ਉੱਚੀ ਸ਼ਹਿਰ ਪਨਾਹ ਵਾਂਙੁ ਹੈ।
12ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।
13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ,—ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ।
14ਮਨੁੱਖ ਦਾ ਆਤਮਾ ਉਹ ਦੀ ਬਿਮਾਰੀ ਨੂੰ ਝੱਲੇਗਾ। ਪਰ ਉਦਾਸ ਆਤਮਾ ਨੂੰ ਕੌਣ ਸਹਿ ਸੱਕੇ?
15ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16ਨਜ਼ਰਾਨਾ ਆਦਮੀ ਦੇ ਲਈ ਢੋਹ ਬਣਾ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਗੁਆਂਢੀ ਆਣ ਕੇ ਉਹ ਦੀ ਕਲੀ ਖੋਲ੍ਹਦਾ ਹੈ।
18ਗੁਣਾ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਜ਼ਬਰਦਸਤਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲ੍ਹੇ ਦੇ ਹੋੜੇ ਵਰਗੇ ਹੁੰਦੇ ਹਨ।
20ਆਦਮੀ ਦਾ ਢਿੱਡ ਉਹ ਦੇ ਮੂੰਹ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21ਮੌਤ ਅਤੇ ਜੀਉਣ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਓਹ ਉਸ ਦਾ ਫਲ ਖਾਣਗੇ।
22ਜਿਹ ਨੂੰ ਵਹੁਟੀ ਲੱਭੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23ਦੀਣ ਤਾਂ ਤਰਲੇ ਕਰ ਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24ਬਹੁਤ ਸਾਰੇ ਮਿੱਤਰ ਨੁਕਸਾਨ ਦੇ ਕਾਰਨ ਹਨ, ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ ਵ���ਧ ਕੇ ਚਿਪਕਦਾ ਹੈ।