Loading Bible Translation
First-time download in progress. This may take a few seconds…
Punjabi Bible Wordproject Bible
27 verses
1ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
2ਤੇਰੀ ਸਲਾਹੁਤ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ, ਓਪਰਾ ਕਰੇ, ਨਾ ਤੇਰੇ ਬੁੱਲ੍ਹ।
3ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਓਹਨਾਂ ਦੋਹਾਂ ਨਾਲੋਂ ਭਾਰਾ ਹੈ।
4ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈ?
5ਗੁੱਝੀ ਪ੍ਰੀਤ ਨਾਲੋਂ ਖੁੱਲ੍ਹੀ ਤਾੜ ਚੰਗੀ ਹੈ।
6ਹਿੱਤਕਾਰੀ ਵਾਲੇ ਘਾਉ ਵਫਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ ਗਲਿਆਣ ਕਰਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9ਫੁਲੇਲ ਅਤੇ ਸੁੰਗਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਉਹ ਦੇ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ,—ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ।
12ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅੱਗਾਂਹਾ ਵੱਧ ਕੇ ਕਸ਼ਟ ਭੋਗਦੇ ਹਨ।
13ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰੀ ਇਸਤਰੀ ਦਾ ਜ਼ਾਮਨ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
14ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਿਣਆ ਜਾਵੇਗਾ।
15ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16ਜਿਹੜਾ ਉਹ ਨੂੰ ਡੱਕਦਾ ਹੈ ਉਹ ਪੌਣ ਨੂੰ ਡੱਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤਰ ਦੇ ਮੁਖ ਨੂੰ ਤਿੱਖਾ ਕਰਦਾ ਹੈ।
18ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
19ਜਿਵੇਂ ਜਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ।
20ਪਤਾਲ ਅਤੇ ਹਲਾਕਤ ਕਦੇ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
21ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
22ਭਾਵੇਂ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸੰਗ ਮੋਹਲੇ ਨਾਲ ਕੁੱਟੇਂ, ਤਾਂ ���ੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹਟਣੀ।
23ਆਪਣੇ ਇੱਜੜਾਂ ਦਾ ਹਾਲ ਚੰਗੀ ਤਰਾਂ ਬੁੱਝ ਲੈ, ਅਤੇ ਆਪਣੇ ਵੱਗਾਂ ਦੀ ਸੁੱਧ ਰੱਖ,
24ਕਿਉਂ ਜੋ ਧਨ ਸਦਾ ਨਹੀਂ ਠਹਿਰਦਾ,— ਭਲਾ, ਮੁਕਟ ਪੀਹੜੀਓਂ ਪੀਹੜੀ ਬਣਿਆ ਰਹਿੰਦਾ ਹੈ?
25ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27ਅਤੇ ਬਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਜੋਗਾ, ਨਾਲੇ ਤੇਰੀਆਂ ਟਹਿਲਣਾਂ ਦੇ ਗੁਜ਼ਾਰੇ ਲਈ ਹੋਵੇਗਾ।