Loading Bible Translation
First-time download in progress. This may take a few seconds…
Punjabi Bible Wordproject Bible
28 verses
1ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ।
2ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਘਲਿਆਰ ਚਿਰ ਤਾਈਂ ਬਣਿਆ ਰਹੇਗਾ।
3ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾਂ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ।
5ਬੁਰੇ ਮਨੁੱਖ ਨਿਆਉਂ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।
6ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ।
8ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ।
10ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ। ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ।
12ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ।
13ਜਿਹੜਾ ਆਪਣੇ ਅਪਰਾਧਾਂ ਨੂੰ ਲਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
14ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ।
15ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੀਂਹ, ਅਤੇ ਫਿਰਦੇ ਰਿੱਛ ਵਰਗਾ ਹੈ।
16ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
17ਜਿਸ ਆਦਮੀ ਉੱਤੇ ਕਿਸੇ ਜਾਨ ਦਾ ਖ਼ੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ,—ਕੋਈ ਉਹ ਨੂੰ ਨਾ ਰੋਕੇ!
18ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ।
19ਜਿਹੜਾ ਆਪਣੀ ਜ਼ਮੀਨ ਵਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
20ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ।
21ਪੱਖ ਪਾਤ ਕਰਨਾ ਚੰਗਾ ਨ��ੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ।
22ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ।
23ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ।
24ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ, ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ।
25ਲੋਭੀ ਪੁਰਸ਼ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਮੋਟਾ ਕੀਤਾ ਜਾਵੇਗਾ।
26ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ।
27ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
28ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵਧ ਜਾਂਦੇ ਹਨ।