Loading Bible Translation
First-time download in progress. This may take a few seconds…
Punjabi Bible Wordproject Bible
31 verses
1ਲਮੂਏਲ ਪਾਤਸ਼ਾਹ ਦੀਆਂ ਗੱਲਾਂ ਦੇ ਅਗੰਮ ਵਾਕ, ਜਿਹੜੇ ਉਹ ਦੀ ਮਾਤਾ ਨੇ ਉਹ ਨੂੰ ਸਿਖਾਏ,—
2ਕਿਉਂ ਮੇਰੇ ਪੁੱਤਰ? ਕਿਉਂ ਮੇਰੇ ਢਿੱਡ ਦੇ ਪੁੱਤਰ? ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤਰ?
3ਆਪਣਾ ਬਲ ਇਸਤਰੀਆਂ ਨੂੰ ਨਾ ਦੇਹ, ਨਾ ਆਪਣਾ ਚੱਲਣ ਪਾਤਸ਼ਾਹਾਂ ਦੇ ਨਾਸ ਕਰਨ ਵਾਲੀਆਂ ਨੂੰ!
4ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ?
5ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ।
6ਸ਼ਰਾਬ ਉਸ ਨੂੰ ਪਿਆਓ ਜੋ ਮਰਨ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਕੌੜਾ ਹੈ,
7ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ।
9ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10ਪਤਵੰਤੀ ਪਤਨੀ ਕਿਹ ਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ।
11ਉਹ ਦੇ ਭਰਤਾ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14ਉਹ ਵਪਾਰੀਆਂ ਦੇ ਜਹਾਜ਼ਾ ਵਰਗੀ ਹੈ ਉਹ ਆਪਣਾ ਭੋਜਨ ਦੂਰੋਂ ਲਿਆਉਂਦੀਂ ਹੈ।
15ਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਨੂੰ ਭੋਜਨ, ਅਤੇ ਆਪਣੀਆਂ ਗੋੱਲੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਅਟੇਰਨ ਨੂੰ ਫੜਦੇ ਹਨ।
20ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ।
21ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ।
24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਪਟਕੇ ਦਿੰਦੀ ਹੈ।
25ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।
27ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ,
29ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ।
30ੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ।
31ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਸ ਨੂੰ ਜਸ ਦੇਣ!