Loading Bible Translation
First-time download in progress. This may take a few seconds…
Punjabi Bible Wordproject Bible
6 verses
1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।
2ਇ ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
3ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।
4ਦੁਸ਼ਟ ਅਜੇਹੇ ਨਹੀਂ ਪਰ ਓਹ ਭੋਹ ਵਰਗੇ ਹਨ, ਜਿਹ ਨੂੰ ਪੌਣ ਉਡਾ ਲੈ ਜਾਂਦੀ ਹੈ।
5ਜ ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।