Loading Bible Translation
First-time download in progress. This may take a few seconds…
Punjabi Bible Wordproject Bible
8 verses
1ਮੈਂ ਦਯਾ ਅਤੇ ਨਿਆਉਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
2ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
3ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨ�� ਚੰਬੜੇਗੀ।
4ਮਨ ਦਾ ਕੱਬਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।
5ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
6ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਭਈ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
7ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
8ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।