Loading Bible Translation
First-time download in progress. This may take a few seconds…
Punjabi Bible Wordproject Bible
13 verses
1ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
2ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫ਼ਜਰ ਨੂੰ ਵੀ ਜਗਾ ਦਿਆਂਗਾ!
3ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ।
4ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉ���ਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ!
5ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
6ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇਹ।
7ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ।
8ਗਿਲਆਦ ਮੇਰਾ ਹੈ, ਮਨਸ਼ੱਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
9ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
10ਕੌਣ ਮੈਨੂੰ ਉਸ ਫਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਤੀਕ ਮੇਰੀ ਅਗਵਾਈ ਕਰੇਗਾ?
11ਹੇ ਪਰਮੇਸ਼ੁਰ, ਕੀ ਤੈਂ ਸਾਨੂੰ ਤਿਆਗ ਨਹੀਂ ਦਿੱਤਾ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
12ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ।
13ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।