Loading Bible Translation
First-time download in progress. This may take a few seconds…
Punjabi Bible Wordproject Bible
7 verses
1ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹ?
2ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
3ਜੇ ਨੀਂਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
4ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।
5ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
6ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ,
7ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।