Loading Bible Translation
First-time download in progress. This may take a few seconds…
Punjabi Bible Wordproject Bible
7 verses
1ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪ��ਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
4ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਜਾਜਕ ਹੈਂ।
5ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
6ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
7ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।