Loading Bible Translation
First-time download in progress. This may take a few seconds…
Punjabi Bible Wordproject Bible
10 verses
1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
3ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
4ਸਚਿਆਰਾਂ ਲਈ ਅਨ੍ਹੇਰੇ ਵਿੱਚੋ�� ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ।
5ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
6ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
7ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
8ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ ਆਪਣੀ ਜਿੱਤ) ਨਾ ਵੇਖੇ।
9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
10ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।