Loading Bible Translation
First-time download in progress. This may take a few seconds…
Punjabi Bible Wordproject Bible
9 verses
1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ!
3ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯੋਹਵਾਹ ਦੇ ਨਾਮ ਦੀ ਉਸਤਤ ਹੋਵੇ!
4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8ਭਈ ਉਹ ਨੂੰ ਪਤਵੰਤਾ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।
9ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।