Loading Bible Translation
First-time download in progress. This may take a few seconds…
Punjabi Bible Wordproject Bible
8 verses
1ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
2ਤਾਂ ਯਹੂਦਾਹ ਉਹ ਦਾ ਪਵਿੱਤਰ ਅਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
3ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
4ਪਹਾੜ ਛੱਤਰਿਆਂ ਵਾਂਙੁ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਙੁ।
5ਹੇ ਸਮੁੰਦਰ, ਤੈਨੂੰ ਕੀ ਹੋਇਆ ਭਈ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
6ਹੇ ਪਹਾੜੋਂ, ਤੁਸੀਂ ਛੱਤਰਿਆਂ ਵਾਂਙੁ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਙੁ ਕਿਉਂ ਟੱਪਦੇ ਹੋ?
7ਹੇ ਧਰਤੀ, ਪ੍ਰਭੁ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
8ਜਿਹ ਨੇ ਚਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।