Loading Bible Translation
First-time download in progress. This may take a few seconds…
Punjabi Bible Wordproject Bible
19 verses
1ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
2ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
3ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁਖ ਤੇ ਸੋਗ ਮਿਲਿਆ।
4ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ,— ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲੈ!
5ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ।
6ਯਹੋਵਾਹ ਭੋਲਿਆਂ ਦੀ ਰੱਛਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
7ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
8ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।
9ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ।
10ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,
11ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਭਈ ਹਰੇਕ ਆਦਮੀ ਝੂਠਾ ਹੈ।
12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ ਮੈਂ ਉਹ ਨੂੰ ਕੀ ਮੋੜ ਕੇ ਦਿਆਂ?
13ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਉੱਤੇ ਪੁਕਾਰਾਂਗਾ।
14ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
16ਹੇ ਯਹੋਵਾਹ, ਮੈਂ ਸੱਚ ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਗੋੱਲੀ ਦਾ ਪੁੱਤ੍ਰ, ਤੈਂ ਤਾਂ ਮੇਰੇ ਬੰਧਨ ਖੋਲ੍ਹੇ ਹਨ।
17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ,
19ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!