Loading Bible Translation
First-time download in progress. This may take a few seconds…
Punjabi Bible Wordproject Bible
29 verses
1ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
2ਇਸਰਾਏਲ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।
3ਹਾਰੂਨ ਦਾ ਘਰਾਣਾ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।
4ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਭਈ ਉਹ ਦੀ ਦਯਾ ਸਦੀਪਕ ਹੈ!।
5ਮੈਂ ਦੁਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉ��ਤਰ ਦੇ ਕੇ ਮੈਨੂੰ ਖੁਲ੍ਹੇ ਥਾਂ ਵਿੱਚ ਰੱਖਿਆ।
6ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈ?
7ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ।
8ਆਦਮੀ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
9ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
10ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
11ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
12ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਙੁ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਙੁ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ
13ਤੈਂ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
14ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ।
15ਧਰਮੀਆਂ ਦਿਆਂ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
17ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।
18ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
19ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
20ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।
21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੈਂ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
23ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।
24ਏਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ!
25ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕਰ!
26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸਾਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
27ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ,— ਜਗਵੇਦੀ ਦੇ ਸਿੰਙਾਂ ਤੀਕ।
28ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ, ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
29ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।