Loading Bible Translation
First-time download in progress. This may take a few seconds…
Punjabi Bible Wordproject Bible
8 verses
1ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।
2ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ।
3ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,
4ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
5ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
6ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
7ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ।
8ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।