Loading Bible Translation
First-time download in progress. This may take a few seconds…
Punjabi Bible Wordproject Bible
9 verses
1ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਭਈ ਯਹੋਵਾਹ ਦੇ ਘਰ ਨੂੰ ਚੱਲੀਏ!
2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜੇ ਹਨ।
3ਯਰੂਸ਼ਲਮ ਬਣਿਆ ਹੋਇਆ ਹੈ ਸੰਘਣੇ ਸ਼ਹਿਰ ਵਾਂਙੁ,
4ਇ ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਭਈ ਓਹ ਯਹੋਵ��ਹ ਦੇ ਨਾਮ ਦਾ ਧੰਨਵਾਦ ਕਰਨ।
5ਉੱਥੇ ਤਾਂ ਨਿਆਉਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਧਰੇ ਹੋਏ ਹਨ।
6ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
7ਤੇਰੀ ਫ਼ਸੀਲ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਨਿਹਾਲਤਾ!
8ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ!
9ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਤਾਲਿਬ ਹੋਵਾਂਗਾ।