Loading Bible Translation
First-time download in progress. This may take a few seconds…
Punjabi Bible Wordproject Bible
5 verses
1ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
2ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।
3ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ।
5ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।