Loading Bible Translation
First-time download in progress. This may take a few seconds…
Punjabi Bible Wordproject Bible
6 verses
1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦਿਆਂ ਰਾਹਾਂ ਉੱਤੇ ਚੱਲਦਾ ਹੈ!
2ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
3ਤੇਰੀ ਵਹੁਟੀ ਫਲਦਾਰ ਦਾਖ ਵਾਂਙੁ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਙੁ ਤੇਰੀ ਮੇਜ਼ ਦੇ ਆਲੇ ਦੁਆਲੇ ਹੋਣਗੇ।
4ਵੇਖੋ, ਉਹ ਮਰਦ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ।
5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
6ਅਤੇ ਆਪਣੇ ਦੋਹਤ੍ਰੇ ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।