Loading Bible Translation
First-time download in progress. This may take a few seconds…
Punjabi Bible Wordproject Bible
8 verses
1ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਇਸਰਾਏਲ ਇਉਂ ਆਖੇ,—
2ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ!
3ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ ਲੰਮੇ ਸਿਆੜ ਮਾਰੇ!
4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿ���ਂ ਨੂੰ ਕੱਟ ਸੁੱਟਿਆ।
5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ!
6ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ”।