Loading Bible Translation
First-time download in progress. This may take a few seconds…
Punjabi Bible Wordproject Bible
21 verses
1ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
2ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ,
3ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ!
4ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ।
5ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ।
6ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ।
9ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,—
10ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਵਾੜਿਆਂ ਨੂੰ।
12ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ!
14ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
15ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
16ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
17ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਕੰਨ ਨਹੀਂ ਲਾਉਂਦੇ,— ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
19ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
21ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ,— ਹਲਲੂਯਾਹ!।