Loading Bible Translation
First-time download in progress. This may take a few seconds…
Punjabi Bible Wordproject Bible
8 verses
1ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
2ਮੈਂ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ!
3ਜਿਸ ਦ���ਨ ਮੈਂ ਤੈਨੂੰ ਪੁਕਾਰਿਆ ਤੈਂ ਮੈਨੂੰ ਉੱਤਰ ਦਿੱਤਾ, ਤੈਂ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁਖ ਦਿਆਂ ਵਾਕਾਂ ਨੂੰ ਸੁਣਿਆ ਹੈ,
5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
6ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
7ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!