Loading Bible Translation
First-time download in progress. This may take a few seconds…
Punjabi Bible Wordproject Bible
7 verses
1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕੀਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂ?
3ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ��ਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ—ਇੱਕ ਵੀ ਨਹੀਂ!
4ਕੀ ਏਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
5ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
6ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
7ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!