Loading Bible Translation
First-time download in progress. This may take a few seconds…
Punjabi Bible Wordproject Bible
10 verses
1ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ।
3ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਦੇ ਦਰ ਉੱਤੇ ਰਾਖਾ ਰੱਖ!
4ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ!
5ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ,— ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਵੀ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6ਉਨ੍ਹਾਂ ਦੇ ਨਿਆਈ ਚਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਭਈ ਓਹ ਮਿੱਠੀਆਂ ਹਨ।
7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਤੇ ਖਿੰਡਾਈਆਂ ਗਈਆਂ।
8ਹੇ ਪ੍ਰਭੁ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10ਦੁਸ਼ਟ ਆਪਣੇ ਹੀ ਜਾਲਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਵਾਂ!।