Loading Bible Translation
First-time download in progress. This may take a few seconds…
Punjabi Bible Wordproject Bible
12 verses
1ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇਹ!
2ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਜਣਾ ਧਰਮੀ ਨਹੀਂ ਠਹਿਰ ਸੱਕਦਾ।
3ਵੈਰੀ ਨੇ ਤਾਂ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁ���ਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਂਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਙੁ!
4ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਵਿਚਕਾਰ ਵਿਆਕੁਲ ਹੈ।
5ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮਾਂ ਦਾ ਧਿਆਨ ਕਰਦਾ ਹਾਂ।
6ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਙੁ ਤੇਰੀ ਤਿਹਾਈ ਹੈ।।ਸਲਹ॥
7ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੇਰਾ ਆਤਮਾ ਬੱਸ ਹੋ ਚੱਲਿਆ, ਆਪਣਾ ਮੂੰਹ ਮੈਥੋਂ ਨਾ ਲੁਕਾ, ਕਿਤੇ ਮੈਂ ਗੋਰ ਵਿੱਚ ਉਤਰਨ ਵਾਲਿਆਂ ਵਰਗਾ ਨਾ ਹੋ ਜਾਵਾਂ!
8ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।
9ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
10ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜੀਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁਖਾਂ ਵਿੱਚੋਂ ਕੱਢ,
12ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।