Loading Bible Translation
First-time download in progress. This may take a few seconds…
Punjabi Bible Wordproject Bible
21 verses
1ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੈਨੂੰ ਸਲਾਹਾਂਗਾ, ਤੇਰੇ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਾਂਗਾ!
2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
4ਇੱਕ ਪੀੜ੍ਹੀ ਦੂਜੀ ਪੀੜ੍���ੀ ਨੂੰ ਤੇਰੀ ਕਾਰ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
5ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।
6ਓਹ ਤੇਰੇ ਭਿਆਣਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਨਣ ਕਰਾਂਗਾ।
7ਓਹ ਤੇਰੀ ਬਹੁਤੀ ਭਲਿਆਈ ਨੂੰ ਚੇਤੇ ਕਰ ਕੇ ਉੱਬਲ ਉੱਠਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ।
9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
12ਭਈ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਪਾਤਸ਼ਾਹੀ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੀਕ।
14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
15ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈਂ।
16ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਪੂਰੀ ਕਰਦਾ ਹੈਂ।
17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
19ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
20ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਨਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
21ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਣ!।