Loading Bible Translation
First-time download in progress. This may take a few seconds…
Punjabi Bible Wordproject Bible
10 verses
1ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
2ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾ��ੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੀਕ ਪਾਲਨਾ ਕਰਦਾ ਹੈ।
7ਉਹ ਦਬਾਏ ਹੋਇਆਂ ਦਾ ਨਿਆਉਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਅਸੀਰਾਂ ਨੂੰ ਛੁਡਾ ਦਿੰਦਾ ਹੈ।
8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9ਯਹੋਵਾਹ ਪਰਦੇਸੀਆਂ ਦੀ ਪਾਲਨਾ ਕਰਦਾ ਹੈ, ਯਤੀਮਾਂ ਤੇ ਵਿਧਵਾਂ ਨੂੰ ਉਹ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
10ਯਹੋਵਾਹ ਸਦਾ ਤੀਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੀਕ। ਹਲਲੂਯਾਹ!।