Loading Bible Translation
First-time download in progress. This may take a few seconds…
Punjabi Bible Wordproject Bible
14 verses
1ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
3ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੋਸ਼ਨ ਤਾਰਿਓ, ਉਹ ਦੀ ਉਸਤਤ ਕਰੋ!
4ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6ਅਤੇ ਉਸ ਉਨ੍ਹਾਂ ਨੂੰ ਸਦਾ ਲਈ ਇਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8ਅੱਗ ਤੇ ਗੜੇ, ਬਰਫ਼ ਤੇ ਧੁੰਦ, ਤੁਫ਼ਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9ਪਹਾੜ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10ਦਰਿੰਦੇ ਤੇ ਸਾਰੇ ਡੰਗਰ, ਘਿਸਰਨ ਵਾਲੇ ਤੇ ਪੰਖ ਪੰਛੀ,
11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਸਾਰੇ ਨਿਆਈ,
12ਗਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
13ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
14ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ,—ਹਲਲੂਯਾਹ!।