Loading Bible Translation
First-time download in progress. This may take a few seconds…
Punjabi Bible Wordproject Bible
9 verses
1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।
3ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
5ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਠ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ,
7ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ,
8ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
9ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ,— ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।