Loading Bible Translation
First-time download in progress. This may take a few seconds…
Punjabi Bible Wordproject Bible
5 verses
1ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਟਿਕੇਗਾ? ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾ?
2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
4ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
5ਉਹ ਜਿਹੜਾ ਬਿਆਜ ਦੇ ਲਈ ਆਪਣੀ ਚਾਂਦੀ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਵੱਢੀ ਲੈਂਦਾ ਹੈ, ਜਿਹੜਾ ਏਹ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।