Loading Bible Translation
First-time download in progress. This may take a few seconds…
Punjabi Bible Wordproject Bible
15 verses
1ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇਹ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
2ਮੇਰਾ ਫ਼ੈਸਲਾ ਤੇਰੀ ਦਰਗਾਹੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ।
3ਤੈਂ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਜੋਹਿਆ ਹੈ, ਤੈਂ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਭਈ ਮੇਰਾ ਮੂੰਹ ਉਲੰਘਣ ਨਾ ਕਰੇ।
4ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਮੁਖਵਾਕਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
5ਮੇਰੇ ਕਦਮਾਂ ਨੇ ਤੇਰੀਆਂ ਲੀਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
7ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰੱਛਿਆ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9ਉਨ੍ਹਾਂ ਦੁਸ਼ਟਾਂ ਤੋਂ ਜਿਨ੍ਹਾਂ ਨੇ ਮੇਰੇ ਨਾਲ ਹਿੱਕ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
10ਓਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਓਹ ਆਪਣੇ ਮੂੰਹੋਂ ਘੁੰਮਡ ਨਾਲ ਬੋਲਦੇ ਹਨ।
11ਹੁਣ ਉਨ੍ਹਾਂ ਨੇ ਪੈਰ ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਭਈ ਸਾਨੂੰ ਧਰਤੀ ਉੱਤੇ ਪਟਕਾ ਦੇਣ।
12ਉਹ ਬਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਰ ਬਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬਹਿੰਦਾ ਹੈ।
13ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਜਕੜ ਬੰਦ ਪਾ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਛੁਡਾ ਲੈ,
14ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।
15ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦ ਮੈਂ ਜਾਗਾਂਗਾ, ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।