Loading Bible Translation
First-time download in progress. This may take a few seconds…
Punjabi Bible Wordproject Bible
14 verses
1ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
2ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ।
3ਉਨ੍ਹਾਂ ਦੀ ਨਾ ਕੋਈ ਬੋਲੀ ਹੈ ਨਾ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਤਾਰ ਪਹੁ��ਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਲਾਇਆ ਹੈ,
5ਜਿਹੜਾ ਲਾੜੇ ਵਾਂਙੁ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਙੁ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
7ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅੰਨਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ।
10ਓਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨ ਭਾਉਂਦੇ ਹਨ, ਅਤੇ ਸ਼ਹਿਤ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
11ਨਾਲੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਅਰ ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
12ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਬਰੀ ਕਰ,
13ਨਾਲੇ ਆਪਣੇ ਦਾਸ ਨੂੰ ਹੰਕਾਰਾਂ ਤੋਂ ਰੋਕ ਰੱਖ, ਓਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਉਤਰਾਂਗਾ, ਅਤੇ ਵੱਡੇ ਅਪਰਾਧ ਤੋਂ ਬਰੀ ਠਹਿਰਾਂਗਾ।
14ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।