Loading Bible Translation
First-time download in progress. This may take a few seconds…
Punjabi Bible Wordproject Bible
9 verses
1ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ,
3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ।
4ਉਹ ਤੇਰੇ ਮਨੋਰਥ ���ਨੁਸਾਰ ਤੈਨੂੰ ਦੇਵੇ, ਅਤੇ ਤੇਰੇ ਸਾਰੇ ਮੱਤੇ ਨੂੰ ਪੂਰਾ ਕਰੇ।
5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
6ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖਲੋ ਗਏ ਹਾਂ।
9ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇਵੇ!