Loading Bible Translation
First-time download in progress. This may take a few seconds…
Punjabi Bible Wordproject Bible
6 verses
1ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4ਜ ਭਾਵੇਂ ਮੈਂ ਮੌਤ ਦੀ ਛਾ�� ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤੱਸਲੀ ਦਿੰਦੀਆਂ ਹਨ।
5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।
6ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!