Loading Bible Translation
First-time download in progress. This may take a few seconds…
Punjabi Bible Wordproject Bible
22 verses
1ਹੇ ਯਹੋਵਾਹ, ਮੈਂ ਆਪਣਾ ਜੀ ਤੇਰੀ ਵੱਲ ਚੁੱਕਦਾ ਹਾਂ।
2ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇਹ।
3ਜਿੰਨੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ।
4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਾਲ।
5ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਲ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ੁਰ ਹੈਂ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6ਹੇ ਯਹੋਵਾਹ, ਆਪਣੀਆਂ ਦਿਆਲਗੀਆਂ ਅਰ ਦਯਾਂ ਨੂੰ ਚੇਤੇ ਰੱਖ, ਓਹ ਤਾਂ ਆਦ ਤੋਂ ਹਨ।
7ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8ਯਹੋਵਾਹ ਭਲਾ ਅਰ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਰਾਹ ਦੇ ਵਿਖੇ ਸਿਖਾਲੇਗਾ।
9ਉਹ ਮਸਕੀਨਾਂ ਦੀ ਅਗਵਾਈ ਨਿਆਉਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10ਯਹੋਵਾਹ ਦੇ ਨੇਮ ਅਰ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ।
11ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਹੋਏ ਰਾਹ ਵਿੱਚ ਉਸ ਨੂੰ ਸਿਖਾਲੇਗਾ।
13ਉਸ ਦਾ ਜੀ ਸੁਖੀ ਵੱਸੇਗਾ, ਅਤੇ ਉਸ ਦਾ ਵੰਸ ਧਰਤੀ ਦਾ ਵਾਰਸ ਹੋਵੇਗਾ।
14ਯਹੋਵਾਹ ਦਾ ਭੇਤ ਉਸ ਦੇ ਭੈ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਭਈ ਉਹ ਮੇਰੇ ਪੈਰਾਂ ਨੂੰ ਜਾਲ ਵਿੱਚੋਂ ਕੱਢ ਲਵੇ।
16ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਰ ਦੁਖੀ ਹਾਂ।
17ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰਿਆਂ ਭੈਜਲਾਂ ਤੋਂ ਮੈਨੂੰ ਬਾਹਰ ਕੱਢ।
18ਮੇਰੇ ਦੁਖ ਅਰ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19ਮੇਰੇ ਵੈਰੀਆਂ ਨੂੰ ਵੇਖ ਭਈ ਓਹ ਬਾਹਲੇ ਹਨ, ਅਤੇ ਓਹ ਬਦੋ ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21ਖਰਿਆਈ ਅਰ ਸਿੱਧਿਆਈ ਮੇਰੀ ਰੱਛਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
22ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਭੈਜਲਾਂ ਤੋਂ ਛੁਟਕਾਰਾ ਦੇਹ!